ਕੱਲ੍ਹ ਹੋਵੇਗੀ ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ-ਕੁਲਦੀਪ ਸਿੰਘ ਧਾਲੀਵਾਲ

ਕੱਲ੍ਹ ਹੋਵੇਗੀ ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ,(ਅੰਮ੍ਰਿਤਸਰ): ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਦੇਸ਼ ’ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ ਕੱਲ੍ਹ 3 ਜਨਵਰੀ ਨੂੰ ਸਵੇਰੇ 11:00 ਕੀਤੀ ਜਾਵੇਗੀ। ਜਿਸ ਵਿਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ‘ਅਜੀਤ’ ਨਾਲ ਸਾਂਝੀ ਕਰਦਿਆਂ ਦਿੱਤੀ।