ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ
- ਪੰਜਾਬ
- 25 Jan,2025

ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐੱਨਐੱਸਐੱਸ ਵਿਭਾਗ ਵੱਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ। ਐਨਐਸਐਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ. ਸਤਪਾਲ ਸਿੰਘ, ਡਾ. ਜਸਵੀਰ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਸਿੰਘ ਅਤੇ ਮੈਡਮ ਮਨਦੀਪ ਕੌਰ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਦੀ ਰਸਮ ਕਰਵਾਈ। ਇਸ ਮੌਕੇ ਪੋਲੀਟੀਕਲ ਸਾਇੰਸ ਵਿਭਾਗ ਦੇ ਡਾ. ਜਸਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਵਿਸਥਾਰ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਸੰਵਿਧਾਨ ਦੀਆਂ ਅਲੱਗ-ਅਲੱਗ ਧਰਾਵਾਂ ਬਾਰੇ ਸਮਝਾਇਆ। ਮੌਲਿਕ ਅਧਿਕਾਰਾਂ ਬਾਰੇ ਉਨ੍ਹਾਂ ਵਿਦਿਆਰਥੀਆਂ ਨੂੰ ਅਲੱਗ ਅਲੱਗ ਪੱਖਾਂ ਤੋਂ ਜਾਣਕਾਰੀ ਦਿੱਤੀ। ਸਵੀਪ ਮੈਡਮ ਮਾਲਵਿਕਾ ਖੁਰਾਣਾ ਨੇ ਵਿਦਿਆਰਥੀਆਂ ਨੂੰ ਸਵੀਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਐਨਐਸਐਸ ਦੇ ਸਹਾਇਕ ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਰਹਿਣ ਲਈ ਕਿਹਾ ਅਤੇ ਨਾਲ ਹੀ ਉਨ੍ਹਾਂ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ ਧੰਨਵਾਦ ਵੀ ਕੀਤਾ ਇਸ ਮੌਕੇ ਐਨਐਸਐਸ ਦੇ ਲਗਭਗ 120 ਵਲੰਟੀਅਰ ਮੌਜੂਦ ਸਨ।
Posted By:

Leave a Reply