Daily Suraj

ਪੰਜਾਬੀ

ਬੀਬੀ ਜੰਗੀਰ ਕੌਰ ਨੂੰ ਗਾਲ਼ਾਂ ਕੱਢਣ ਵਾਲੇ ਮਾਮਲੇ ਵਿੱਚ ਹਰਜਿੰਦਰ ਸਿੰਘ ਧਾਮੀ ਦੀਆਂ ਮੁਸਕਲਾਂ ਵਧੀਆਂ, ਬੀਬੀ ਨੇ ਖੁਦ ਕੀਤੀ ਸ਼ਿਕਾਇਤ

18 Dec, 2024 05:30 AM

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਮੁਸਕਲਾਂ ਵਿੱਚ ਵਧਾ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਬੀਬੀ ਜੰਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਸ਼ਿਕਾਇਤ ਦਰਜ ਕਰਵਾਈ ਹੈ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਨੇ ਕੋਟਕਪੂਰਾ ਦੇ ਸੀਨੀਅਰ ਪੱਤਰਕਾਰ ਗੁਰਿੰਦਰ ਸਿੰਘ ਨਾਲ ਫੋਨ ਤੇ ਗੱਲ ਕਰਦਿਆਂ ਬੀਬੀ ਜੰਗੀਰ ਕੌਰ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਜਿਸ ਤੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਫ਼ੀ ਵੀ ਮੰਗੀ ਸੀ। ਪਰ ਅਜੇ ਠੰਡਾ ਨਹੀਂ ਹੋਇਆ। ਬੀਬੀ ਜਗੀਰ ਕੌਰ ਪ੍ਰਧਾਨ ਤੇ ਕਾਰਵਾਈ ਕਰਨ ਦੀ ਮੰਗ ਰੱਖ ਦਿੱਤੀ ਹੈ।

Posted By: Daily Suraj Bureau

Latest News