10 ਰੁਪਏ ਦੇਣ ਦਾ ਲਾਲਚ ਦੇ ਕੇ 7 ਸਾਲ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਬੱਚੀ ਨੇ ਮਾਸੂਮ ਭਰਾ ਨੂੰ ਦੱਸੀ ਹੈਵਾਨ ਦੀ ਕਰਤੂਤ

 10 ਰੁਪਏ ਦੇਣ ਦਾ ਲਾਲਚ ਦੇ ਕੇ 7 ਸਾਲ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਬੱਚੀ ਨੇ ਮਾਸੂਮ ਭਰਾ ਨੂੰ ਦੱਸੀ ਹੈਵਾਨ ਦੀ ਕਰਤੂਤ

ਲੁਧਿਆਣਾ : ਹਵਸ 'ਚ ਅੰਨ੍ਹੇ ਹੋਏ ਨੌਜਵਾਨ ਨੇ 7 ਸਾਲ ਦੀ ਮਾਸੂਮ ਬੱਚੀ ਨੂੰ ਹੈਵਾਨੀਅਤ ਦਾ ਸ਼ਿਕਾਰ ਬਣਾਇਆ। ਇਸ ਮਾਮਲੇ 'ਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਥਾਣਾ ਮੋਤੀ ਨਗਰ ਦੇ ਇਲਾਕੇ ਅਧੀਨ ਆਉਂਦੇ ਇਕ ਮੁਹੱਲੇ ਦੀ ਰਹਿਣ ਵਾਲੀ ਔਰਤ ਦੀ ਸ਼ਿਕਾਇਤ 'ਤੇ ਚੰਦਨ ਕੁਮਾਰ ਨਾਂ ਦੇ ਨੌਜਵਾਨ ਖਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਔਰਤ ਨੇ ਦੱਸਿਆ ਕਿ ਉਹ ਘਰ ਵਿਚ ਆਪਣੇ 10 ਸਾਲ ਦੇ ਪੁੱਤਰ ਤੇ 7 ਸਾਲ ਦੀ ਧੀ ਨੂੰ ਛੱਡ ਕੇ ਰਿਸ਼ਤੇਦਾਰੀ 'ਚ ਚਲੀ ਗਈ। ਕੁਝ ਸਮੇਂ ਬਾਅਦ ਜਦ ਔਰਤ ਘਰ ਆਈ ਤਾਂ ਉਸਦੇ ਬੇਟੇ ਨੇ ਜੋ ਕੁਝ ਦੱਸਿਆ ਉਹ ਸੁਣ ਕੇ ਔਰਤ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ। ਲੜਕੇ ਨੇ ਦੱਸਿਆ ਕਿ ਦੁਪਹਿਰ ਵੇਲੇ ਗੁਆਂਢ 'ਚ ਰਹਿਣ ਵਾਲਾ ਮੁਲਜ਼ਮ ਬੱਚੀ ਨੂੰ 10 ਰੁਪਏ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ ਸੀ। ਕੁਝ ਸਮੇਂ ਬਾਅਦ ਜਦ ਬੱਚੀ ਘਰ ਆਈ ਤਾਂ ਉਹ ਬੁਰੀ ਤਰ੍ਹਾਂ ਰੋ ਰਹੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਹਵਸ 'ਚ ਅੰਨ੍ਹੇ ਹੋਏ ਨੌਜਵਾਨ ਨੇ ਮਾਸੂਮ ਦਾ ਜਿਨਸੀ ਸ਼ੋਸ਼ਣ ਕੀਤਾ ਸੀ। ਇਸ ਮਾਮਲੇ ਸਬੰਧੀ ਔਰਤ ਨੇ ਤੁਰੰਤ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ। ਕੇਸ ਦੀ ਪੜਤਾਲ ਕਰ ਰਹੇ ਜਾਂਚ ਅਧਿਕਾਰੀ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਮੁਲਜ਼ਮ ਚੰਦਨ ਕੁਮਾਰ ਖਿਲਾਫ਼ ਐਫਆਈਆਰ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਕਾਬੂ ਕੀਤਾ ਜਾਵੇਗਾ।