ਕਪੂਰਥਲਾ : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਕਮੇਟੀ ਪਿੰਡ ਬਹੂਈ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਦੁਪਹਿਰ ਦੇ ਸਮੇਂ ਆਰੰਭ ਹੋਇਆ ਨਗਰ ਕੀਰਤਨ ਪਿੰਡ ਬਹੂਈ ਦੀ ਪਰਕਰਮਾ ਕਰਦਾ ਹੋਇਆ ਭਗਤਪੁਰ-ਦੰਦੂਪੁਰ, ਸ਼ੇਖੂਪੁਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਿੰਡ ਬਹੂਈ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਜਿੱਥੇ ਰਾਗੀ ਭਾਈ ਹਰਭਜਨ ਸਿੰਘ ਸ਼ੇਖੂਪੁਰ ਵਾਲੇ ਗੁਰਬਾਣੀ ਕੀਰਤਨ ਗਾਇਣ ਕਰ ਰਹੇ ਸਨ, ਉੱਥੇ ਨਾਲ ਹੀ ਗੱਤਕਾ ਅਖਾੜਾ ਦੇ ਨੌਜਵਾਨਾਂ ਨੇ ਸਤਿੰਦਰ ਸਿੰਘ ਸਾਬੀ ਦੀ ਅਗਵਾਈ ’ਚ ਸੰਗਤ ਨੂੰ ਗੱਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦਾ ਰਸਤੇ ’ਚ ਸ਼ਰਧਾਲੂਆਂ ਵੱਲੋਂ ਲੰਗਰ ਲਾ ਕੇ ਤੇ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਵੇਰ ਸਮੇਂ ਚਾਹ ਸਮੋਸਿਆਂ ਦਾ ਲੰਗਰ ਸੋਨੂੰ ਸਹਿਗਲ ਦੇ ਪਰਿਵਾਰ ਵੱਲੋਂ ਲਾਇਆ ਗਿਆ। ਨਗਰ ਕੀਰਤਨ ਦਾ ਦਵਿੰਦਰ ਸਿੰਘ ਮਨੀਲਾ ਤੇ ਧਰਮਿੰਦਰ ਸਿੰਘ ਤਿੰਦਾ ਦੇ ਪਰਿਵਾਰ ਵੱਲੋਂ ਰਸਤੇ ’ਚ ਸਵਾਗਤ ਕੀਤਾ ਗਿਆ ਅਤੇ ਕੜੀ ਚੌਲ ਦਾ ਅਤੁੱਟ ਲੰਗਰ ਵਰਤਾਇਆ ਗਿਆ, ਉਪਰੰਤ ਨਗਰ ਕੀਰਤਨ ਦਾ ਮਾਤਾ ਭੱਦਰਕਾਲੀ ਮੰਦਿਰ ਦੀ ਕਮੇਟੀ ਜਿਨ੍ਹਾਂ ’ਚ ਚੇਅਰਮੈਨ ਰਾਧੇ ਸ਼ਾਮ ਸ਼ਰਮਾ, ਪ੍ਰਧਾਨ ਪਰਸ਼ੋਤਮ ਪਾਸੀ, ਮੀਡੀਆ ਇਨਚਾਰਜ ਸੁਨੀਲ ਕੁਮਾਰ (ਸੋਨੂ ਪੰਡਿਤ), ਕੈਪਟਨ ਦਰਸ਼ਨ ਸਿੰਘ ਅਤੇ ਹੋਰ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਫਲ ਦਾ ਲੰਗਰ ਵਰਤਾਇਆ ਗਿਆ। ਇਸ ਉਪਰੰਤ ਨਗਰ ਕੀਰਤਨ ਦਾ ਸਵਾਗਤ ਦੰਦੂਪੁਰ-ਭਗਤਪੁਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਤੇ ਉਪਰੰਤ ਸੰਗਤ ਵਾਸਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਤੋਂ ਬਾਅਦ ਇਹ ਨਗਰ ਕੀਰਤਨ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਤੇ ਸਥਿਤ ਆਰਿਆਂ ਵਾਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ। ਉਪਰੰਤ ਸੰਗਤਾਂ ਵਾਸਤੇ ਚਾਹ ਸਮੋਸਿਆ ਦਾ ਲੰਗਰ ਵੀ ਲਗਾਇਆ ਗਿਆ । ਇਸ ਤੋਂ ਨਗਰ ਕੀਰਤਨ ਕਨੋਲੀ ਗੁਰਦੁਆਰਾ ਸਾਹਿਬ ਨੇੜੇ ਪੁੱਜਾ, ਜਿੱਥੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਾਸਤੇ ਦੁੱਧ ਤੇ ਲੰਗਰ ਤੇ ਫਰੂਟ ਵਰਤਾਇਆ ਗਿਆ, ਬਾਅਦ ’ਚ ਇਹ ਨਗਰ ਕੀਰਤਨ ਪਿੰਡ ਸ਼ੇਖੂਪੁਰ ਦੇ ਗੁਰਦੁਆਰਾ ਸਾਹਿਬ ਪਹੁੰਚਿਆ, ਜਿੱਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਚੀਮਾ ਦੀ ਅਗਵਾਈ ’ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਤੇ ਸੰਗਤਾਂ ਵਾਸਤੇ ਚਾਹ ਤੇ ਮਠਿਆਈ ਦਾ ਲੰਗਰ ਲਾਇਆ ਗਿਆ। ਇਸੇ ਤਰ੍ਹਾਂ ਰਸਤੇ ਵਿੱਚ ਐਡਵੋਕੇਟ ਪਰਮਜੀਤ ਸਿੰਘ ਸ਼ੇਖੂਪੁਰ ਵੱਲੋਂ ਵੀ ਸੰਗਤਾਂ ਦਾ ਸਵਾਗਤ ਕੀਤਾ ਗਿਆ ਤੇ ਸੰਗਤ ਵਾਸਤੇ ਲੰਗਰ ਲਾਏ ਗਏ, ਉਪਰੰਤ ਨਗਰ ਕੀਰਤਨ ਸ਼ਾਮ ਕਰੀਬ 6 ਵਜੇ ਗੁਰਦੁਆਰਾ ਸਾਹਿਬ ਪਿੰਡ ਬਹੂਈ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਰਸਤੇ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਪ੍ਰਧਾਨ ਹਰਭਜਨ ਸਿੰਘ, ਜਗੀਰ ਸਿੰਘ ਵਿਰਕ, ਅਮਰੀਕ ਸਿੰਘ ਮੱਲ੍ਹੀ ਤੇ ਹੋਰ ਪ੍ਰਬੰਧਕਾਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸਹਿਯੋਗੀ ਜਥੇਬੰਦੀਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸੇ ਤਰ੍ਹਾਂ ਨਗਰ ਕੀਰਤਨ ’ਚ ਹਾਜ਼ਰੀ ਭਰਨ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦਾ ਸਨਮਾਨ ਗੁਰਦੁਆਰਾ ਸਾਹਿਬ ਦੰਦੂਪੁਰ-ਭਗਤਪੁਰ ਪ੍ਰਬੰਧਕ ਕਮੇਟੀ ਦੇ ਆਗੂਆਂ ਵਲੋਂ ਕੀਤਾ ਗਿਆ। ਇਸ ਮੌਕੇ ਗੁਰਪਾਲ ਸਿੰਘ ਇੰਡੀਅਨ ਨੇ ਹਾਜ਼ਰ ਸੰਗਤਾਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਤੇ ਦਿੱਤੇ ਗਏ ਮਾਣ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਥਾਣਾ ਸਿਟੀ ਦੇ ਮੁਖੀ ਬਿਕਰਮਜੀਤ ਸਿੰਘ, ਗੁਰਸ਼ਰਨ ਸਿੰਘ ਤੇ ਹੋਰ ਪੁਲਿਸ ਕਰਮਚਾਰੀਆਂ ਦਾ ਵੀ ਪ੍ਰਧਾਨ ਭਜਨ ਸਿੰਘ ਤੇ ਗੁਰਦੁਆਰਾ ਸਾਹਿਬ ਪਿੰਡ ਬਹੂਈ ਦੇ ਗ੍ਰੰਥੀ ਬਾਬਾ ਗੁਰਮੀਤ ਸਿੰਘ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਅਜੀਤ ਸਿੰਘ, ਰਣਜੀਤ ਸਿੰਘ ਵਿਰਕ, ਅਰਜਿੰਦਰ ਸਿੰਘ ਮੱਲ੍ਹੀ, ਰਾਜਿੰਦਰ ਸਿੰਘ ਰਾਣਾ, ਅਮਨਿੰਦਰ ਸਿੰਘ ਅਮਨ, ਕੁਲਦੀਪ ਸਿੰਘ, ਤਲਵਿੰਦਰ ਸਿੰਘ ਮਿੱਠੂ, ਰਾਜਵਿੰਦਰ ਸਿੰਘ ਰਾਜੂ, ਸੰਦੀਪ ਸਿੰਘ ਮੋਨਾ, ਗੁਰਦੀਪ ਸਿੰਘ, ਧਰਮਿੰਦਰ ਸਿੰਘ ਬਾਠ, ਸੁਖਵਿੰਦਰ ਕੌਰ, ਕਮਲਜੀਤ ਕੌਰ, ਪਰਮੀਤ ਕੌਰ, ਪਰਮੀਤ ਕੌਰ, ਕੁਲਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ।
Leave a Reply