ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਨੇ ਦਿੱਤਾ ਧਰਨਾ
- ਪੰਜਾਬ
- 06 Jan,2025

ਫਿਰੋਜ਼ਪੁਰ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਹੜਤਾਲ ਦੇ ਪਹਿਲੇ ਦਿਨ ਫਿਰੋਜ਼ਪੁਰ ਡਿਪੂ ਵਿੱਚ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ 2 ਜਨਵਰੀ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਖ਼ਾਨਾਪੂਰਤੀ ਲਈ ਮੀਟਿੰਗ ਕੀਤੀ ਗਈ। ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਟਰਾਂਸਪੋਰਟ ਦੀਆਂ ਵੱਖ-ਵੱਖ ਜਥੇਬੰਦੀਆ ਨੂੰ ਮੀਟਿੰਗ ਦੇ ਵਿੱਚ ਸ਼ਾਮਲ ਕਰਕੇ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ 10 ਸਾਲ ਵਾਲੀ ਡਾਊਨ ਕੇਡਰ ਦੀ ਪਾਲਸੀ ਨੂੰ ਲਾਗੂ ਕਰਨ ਦੇ ਲਈ ਜਬਰੀ ਹਾਮੀ ਭਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਵਿੱਚ ਕੋਈ ਵੀ ਟਰਾਂਸਪੋਰਟ ਦੇ ਪੱਕੇ ਮੁਲਾਜ਼ਮ ਨੂੰ ਮਿਲਣ ਵਾਲੀਆਂ ਵਿਸ਼ੇਸ਼ ਸਹੂਲਤ ਨਹੀਂ ਹਨ ਜੰਥੇਬੰਦੀ ਵੱਲੋਂ ਕਿਹਾ ਗਿਆ ਕਿ ਸਾਨੂੰ ਸਾਡੇ ਵਿਭਾਗ ਦੇ ਸਰਵਿਸ ਰੂਲਾ ਤਹਿਤ ਪੱਕਾ ਕੀਤਾ ਜਾਵੇ ਨਾ ਕੀ ਇਸ ਕੱਚੀ ਪਿੱਲੀ ਪਾਲਸੀ ਦੇ ਤਹਿਤ ਲਗਭਗ 1 ਸਾਲ ਤੋਂ ਜੰਥੇਬੰਦੀ ਇਸ ਪਾਲਸੀ ਨੂੰ ਲੈ ਕੇ ਸਰਕਾਰ ਨਾਲ ਲਗਾਤਾਰ ਮੀਟਿੰਗ ਕਰਦੀ ਆ ਰਹੀ ਹਰ ਵਾਰੀ ਸਰਕਾਰ ਵੱਲੋਂ ਟਾਲ ਮਟੋਲ ਕਰਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਲਗਭਗ 1 ਸਾਲ ਤੋਂ ਇਹ ਹੀ ਚੱਲ ਰਿਹਾ ਹੈ। ਸੈਕਟਰੀ ਮੁੱਖਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਕੈਸ਼ੀਅਰ ਜਸਵੀਰ ਸਿੰਘ, ਮੀਤ ਪ੍ਰਧਾਨ ਸੋਰਵ ਮੈਣੀ ਨੇ ਦੱਸਿਆ ਕਿ ਸਰਕਾਰ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਇੱਕ ਕੱਚੀ ਪਿੱਲੀ ਪਾਲਸੀ ਦੀ ਗੱਲ ਕਰਕੇ ਸਮਾਂ ਟਪਾ ਰਹੀ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੇ ਲਈ ਕਮੇਟੀ ਬਣਾਈ ਸੀ 2 ਤੋਂ 3 ਮੀਟਿੰਗ ਹੋਣ ਦੇ ਬਾਵਜੂਦ ਵੀ ਕੋਈ ਵੀ ਹੱਲ ਨਹੀਂ ਕੀਤਾ ਗਿਆ ਜਦਕਿ ਜਥੇਬੰਦੀ ਵੱਲੋਂ ਪੰਜਾਬ ਨਾਲ ਲਗਦੇ ਸੂਬਿਆਂ ਹਰਿਆਣਾ ਤੇ ਹਿਮਾਚਲ ਦੇ ਵਿੱਚ 2 ਤੋਂ 3 ਸਾਲ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਜਿਨ੍ਹਾਂ ਦੀਆਂ ਲਿਖਤਾਂ ਵੀ ਸਰਕਾਰ ਅਤੇ ਮਨੇਜਮੈਂਟ ਨੂੰ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਦੇ ਵਿੱਚ ਈਟੀਟੀ, ਐੱਸਐੱਸਏ ਰਮਸਾ, ਸੀਐੱਸਐੱਸ ਹਿੰਦੀ, ਅਦਰਸ਼ ਮਾਡਲ ਸਕੂਲ, ਲੈਕਚਰਾਰ ਅਤੇ ਹੋਰ ਅਧਿਆਪਕ, ਬਿਜਲੀ ਬੋਰਡ ਵਿੱਚ ਲਾਈਨਮੈਨ 5-7 ਸਾਲ ਵਾਲੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਾਲ ਪੱਕੇ ਕੀਤੇ, ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਹਰਿਆਣਾ ਸਰਕਾਰ ਨੇ ਠੇਕੇਦਾਰ ਬਾਹਰ ਕੱਢ ਕੇ ਕੋਸ਼ਿਲ ਵਿਭਾਗ ਵਿੱਚ ਕੰਟਰੈਕਟ ਤੇ ਕੀ ਅਤੇ ਪੰਜਾਬ ਵਿੱਚ ਮਿਉਂਸੀਪਲ ਕਾਰਪੋਰੇਸ਼ਨ ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕੀਤੇ ਇਹ ਸਾਰੇ ਨੋਟੀਫਿਕੇਸ਼ਨ ਜੰਥੇਬੰਦੀ ਵੱਲੋਂ ਗਠਿਤ ਕਮੇਟੀ ਅੱਗੇ ਰੱਖੇ ਗਏ ਪਰ ਸਰਕਾਰ ਉਹਨਾਂ ਗੱਲ ਤੋਂ ਟਾਲ ਮਟੋਲ ਕਰਕੇ ਭੱਜਦੀ ਨਜ਼ਰ ਆ ਰਹੀ। ਮੀਤ ਪ੍ਰਧਾਨ ਰਮਨਦੀਪ ਸਿੰਘ, ਗੋਰਵ, ਰਾਜਿੰਦਰ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਕੈਸ਼ੀਅਰ ਅਜੈ ਕੁਮਾਰ ਨੇ ਦੱਸਿਆ ਕਿ ਇੱਥੇ ਪੰਜਾਬ ਦੇ ਨੌਜਵਾਨ ਨੂੰ ਰੋਜ਼ਗਾਰ ਦੇਣ ਲਈ ਅਤੇ ਕੰਟਰੈਕਟ ਤੇ ਕਰਨ ਦੀ ਬਜਾਏ ਉਲਟਾ ਆਊਟ ਸੋਰਸ ਤੇ ਭਰਤੀ ਕੀਤੀ ਜਾ ਰਹੀ ਹੈ। ਦਾਤਾਰ ਸਕਿਊਰਟੀ ਗਰੁੱਪ ਠੇਕੇਦਾਰ ਵੱਲੋਂ 5 ਕਰੋੜ ਰੁਪਏ ਈਪੀਐੱਫ ਈਐੱਸਆਈ ਦਾ ਅਤੇ 7 ਕਰੋੜ ਸਕਿਊਰਟੀਆਂ ਦੇ ਨਾਮ ਤੇ ਲੁੱਟ ਕਰਕੇ ਠੇਕੇਦਾਰ ਨੂੰ ਭਜਾ ਦਿੱਤਾ ਗਿਆ ਹੈ ਅਤੇ ਹੁਣ ਹਰਿਆਣੇ ਤੋਂ ਨਵਾਂ ਠੇਕੇਦਾਰ ਲਿਆਂਦਾ ਜਾ ਰਿਹਾ ਹੈ, ਪੰਜਾਬ ਦੇ ਰੋਜ਼ਗਾਰ ਨੂੰ ਖਤਮ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ 6, 7, 8 ਜਨਵਰੀ ਨੂੰ ਪੰਜਾਬ ਭਰ ਦੇ ਵਿੱਚ ਚੱਕਾ ਜਾਮ ਕੀਤਾ ਗਿਆ ਹੈ। ਪੰਜਾਬ ਦੇ ਵਿੱਚ ਸਰਕਾਰ ਵਿਭਾਗ ਨੂੰ ਬਚਾਉਣ ਅਤੇ ਆਪਣੇ ਰੋਜ਼ਗਾਰ ਨੂੰ ਪੱਕਾ ਕਰਵਾਉਣ ਦੇ ਲਈ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ। 7 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਧਰਨਾ ਦਿੱਤਾ ਜਾਵੇਗਾ, ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਅਣਮਿੱਥੇ ਸਮੇਂ ਦੀ ਹੜਤਾਲ ਸਮੇਤ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਵੀ ਧਰਨਾ ਦੇਣ ਲਈ ਮਜ਼ਬੂਰ ਹੋਵੇਗੀ ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ।
Posted By:

Leave a Reply