ਗੁਰਦੁਆਰਾ ਜਾਮਨੀ ਸਾਹਿਬ ਬਾਜੀਦਪੁਰ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

ਗੁਰਦੁਆਰਾ ਜਾਮਨੀ ਸਾਹਿਬ ਬਾਜੀਦਪੁਰ ਵਿਖੇ ਪ੍ਰਕਾਸ਼ ਦਿਹਾੜਾ ਮਨਾਇਆ

 ਫਿਰੋਜ਼ਪੁਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ ਵਿਖੇ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਐਡੀ. ਹੈੱਡ ਗ੍ਰੰਥੀ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਭਾਈ ਬਲਵਿੰਦਰ ਸਿੰਘ ਚੂਚਕ ਵਿੰਡ ਗ੍ਰੰਥੀ ਜਾਮਨੀ ਸਾਹਿਬ ਵੱਲੋਂ ਹੁਕਮਨਾਮਾ ਸਾਹਿਬ ਦੀ ਕਥਾ ਵਿਚਾਰ ਕੀਤੀ ਅਤੇ ਭਾਈ ਬਲਵਿੰਦਰ ਸਿੰਘ ਕਾਦਾ ਬੋੜਾ ਹੈੱਡ ਗ੍ਰੰਥੀ ਜਾਮਨੀ ਸਾਹਿਬ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨੀ ਤੇ ਸੰਖੇਪ ਝਾਤ ਮਾਰੀ, ਭਾਈ ਜਤਿੰਦਰਪਾਲ ਸਿੰਘ,ਭਾਈ ਸਰਬਜੀਤ ਸਿੰਘ ਅਤੇ ਭਾਈ ਹਰਵਿੰਦਰ ਸਿੰਘ ਭਾਈ ਬੂਟਾ ਸਿੰਘ ਹਜ਼ੂਰੀ ਰਾਗੀ ਜਥੇ ਗੁਰਦੁਆਰਾ ਜਾਮਨੀ ਸਾਹਿਬ ਵੱਲੋਂ ਇਲਾਹੀ ਕੀਰਤਨ ਕੀਤਾ ਗਿਆ। ਭਾਈ ਰਜਿੰਦਰ ਸਿੰਘ ਪਮਾਲ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਇਸ ਸਮੇਂ ਜਥੇ ਸਤਪਲ ਸਿੰਘ ਤਲਵੰਡੀ ਭਾਈ, ਜਥੇ ਦਰਸ਼ਨ ਸਿੰਘ ਸੇਰਖਾਂ, ਜਥੇ ਪ੍ਰੀਤਮ ਸਿੰਘ ਮਲਸੀਆਂ, ਜਥੇ ਬਲਵਿੰਦਰ ਸਿੰਘ ਭੰਬਾ ਲੰਡਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਗੁਰੂਘਰ ਹਾਜ਼ਰੀ ਭਰੀ ਗਈ। ਮੈਨੇਜਰ ਤੇਜਬੀਰ ਸਿੰਘ ਮਲਸੀਆਂ ਵੱਲੋਂ ਆਈ ਹੋਈ ਸੰਗਤ ਨੂੰ ਜੀ ਆਇਆਂ ਕਿਹਾ ਅਤੇ ਸੰਗਤਾਂ ਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ।ਉਨ੍ਹਾਂ ਨੇ ਦੱਸਿਆ ਕਿ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਗਈ। ਬਾਬਾ ਸਤਨਾਮ ਸਿੰਘ ਹਜ਼ੂਰ ਸਾਹਿਬ, ਬਾਬਾ ਗੁਰਮੇਲ ਸਿੰਘ ਕਾਰ ਸੇਵਾ ਵਾਲੇ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਸੁਰਜੀਤ ਸਿੰਘ ਪ੍ਰਧਾਨ ਗੁਰਪੁਰਬ ਕਮੇਟੀ ਬਜੀਦਪੁਰ, ਮਾਤਾ ਸਾਹਿਬ ਕੌਰ ਸੇਵਾ ਸੋਸਾਇਟੀ, ਲਾਂਗਰੀ ਜੱਥਾ ਗੁਰਦੁਆਰਾ ਜਾਮਨੀ ਸਾਹਿਬ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਸਮੇਂ ਜਸਪਾਲ ਸਿੰਘ ਐਡੀ.ਮੈਨੇਜਰ, ਸਰੂਪ ਸਿੰਘ ਖਜ਼ਾਨਚੀ, ਸੁਖਦਰਸ਼ਨ ਸਿੰਘ ਅਕਾਊਂਟੈਂਟ ਸਮੂਹ ਸਟਾਫ ਹਾਜ਼ਰ ਸੀ।