ਗਣਤੰਤਰ ਦਿਵਸ ਸਬੰਧੀ ਜਿਲ੍ਹਾ ਪੱਧਰੀ ਸਮਾਗਮ ਲਈ ਰਿਹਰਸਲ ਸ਼ੁਰੂ
- ਪੰਜਾਬ
- 21 Jan,2025

ਕਪੂਰਥਲਾ : ਗਣਤੰਤਰ ਦਿਵਸ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਲਈ ਰਿਹਰਸਲ ਸ਼ੁਰੂ ਹੋ ਗਈ ਹੈ। ਇਸ ਸਬੰਧੀ ਅੱਜ ਸਟੇਡੀਅਮ ਵਿਖੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਪ੍ਰੋਗਰਾਮ ਲਈ ਤਿਆਰੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ ਵਲੋਂ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵਲੋਂ ਜਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ, ਜਿਸ ਤਹਿਤ ਆਵਾਜਾਈ, ਪਾਰਕਿੰਗ, ਸੁਰੱਖਿਆ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
Posted By:

Leave a Reply