ਆਪ ਐਮ ਐਲ ਏ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਰਾਘਵ ਚੱਢਾ ਨੇ ਜਤਾਇਆ ਡੂੰਘਾ ਦੁੱਖ
- ਪੰਜਾਬ
- 11 Jan,2025

ਚੰਡੀਗੜ੍ਹ : ਲੁਧਿਆਣਾ ਦੇ ਵਿਧਾਇਕ ਅਤੇ ‘ਆਪ’ ਨੇਤਾ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ ’ਤੇ ‘ਆਪ’ ਸਾਂਸਦ ਰਾਘਵ ਚੱਢਾ ਨੇ ਡੂੰਘਾ ਦੁੱਖ ਜਤਾਇਆ ਹੈ ਉਨ੍ਹਾਂ ਕਿਹਾ ਕਿ ਗੁਰਪ੍ਰੀਤ ਗੋਗੀ ਇਕ ਨਿਡਰ ਅਤੇ ਹਰਮਨਪਿਆਰੇ ਨੇਤਾ ਸਨ। ਕੱਲ੍ਹ ਰਾਤ ਸਾਨੂੰ ਜੋ ਖ਼ਬਰ ਮਿਲੀ ਉਹ ਬਹੁਤ ਹੀ ਨਿਰਾਸ਼ਾਜਨਕ ਸੀ। ਉਨ੍ਹਾਂ ਦਾ ਦਿਹਾਂਤ ਪਾਰਟੀ ਅਤੇ ਉਨ੍ਹਾਂ ਦੇ ਹਲਕੇ ਲਈ ਇਕ ਵੱਡਾ ਘਾਟਾ ਹੈ।
ਦੱਸ ਦਈਏ ਕਿ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਰਾਤ ਆਪਣੀ ਲਾਇਸੈਂਸੀ ਰਿਵਾਲਵਰ ਸਾਫ ਕਰਦੇ ਸਮੇਂ ਗੋਲੀ ਲੱਗਣ ਨਾਲ ਮੌਤ ਹੋ ਗਈ । ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਗੋਗੀ ਨੂੰ ਗੋਲੀ ਲੱਗਣ ਤੋਂ ਬਾਅਦ ਡੀਐੱਮਸੀ ਹਸਪਤਾਲ, ਲੁਧਿਆਣਾ ਲੈ ਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ ਗਿਆ।
Posted By:

Leave a Reply