ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
ਅੰਮ੍ਰਿਤਸਰ, 25 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ ਜਥੇਬੰਦੀਆਂ ਦੇ ਨਾਲ ਮਿਲ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਉਕਤ ਜਥੇਬੰਦੀਆਂ ਵਲੋਂ ਮੁਸਲਿਮ ਭਾਈਚਾਰੇ ਨੂੰ ਨਾਲ ਲੈ ਕੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ।
Posted By: Daily Suraj Bureau