ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਨੇ ਕੀਤਾ ਪੰਜਾਬ ਸਰਕਾਰ ਅਰਥੀ ਫੂਕ ਪ੍ਰਦਰਸ਼ਨ ਕੀਤਾ
- ਪੰਜਾਬ
- 09 Jan,2025

ਬਟਾਲਾ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਬ-ਕਮੇਟੀ ਵਲੋਂ ਸੂਬਾ ਆਗੂ ਤੇ ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ ਕੋਟਲਾ ਸੂਬਾ ਸਿੰਘ, ਜ਼ਿਲ੍ਹਾ ਆਗੂ ਮਨਦੀਪ ਸਿੰਘ ਖੱਖ, ਬ੍ਰਾਂਚ ਸੀਨੀਅਰ ਮੀਤ ਪ੍ਰਧਾਨ ਵਿਲੀਅਮ ਮਸੀਹ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਵਰਕਰਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਬ-ਕਮੇਟੀ ਵਲੋਂ ਮੀਟਿੰਗ ਨਾ ਦੇਣ ਵਿਰੋਧ ਵਿਚ ਆਪਣਾ ਰੋਹ ਪ੍ਰਗਟ ਕੀਤਾ ਗਿਆ। ਇਸ ਮੌਕੇ ਉਕਤ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਖ ਮੰਤਰੀ ਪੰਜਾਬ ਵਲੋਂ ਸਮੂਹ ਵਿਭਾਗਾਂ ਦੇ ਕੱਚੇ ਕਾਮਿਆਂ ਜਿਵੇਂ ਇਨਲਿਸਟਮੈਂਟ ਤੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਕਰਨ ਲਈ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਬਣਾਈ ਗਈ ਹੈ, ਉਸ ਵਲੋਂ 7 ਜਨਵਰੀ ਨੂੰ ਲਿਖਤੀ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ, ਪਰ ਸਬ-ਕਮੇਟੀ ਵਲੋਂ ਸਮੇਂ ਦੀ ਘਾਟ ਹੋਣ ਦੇ ਚਲਦਿਆਂ ਮੀਟਿੰਗ ਨਹੀਂ ਕੀਤੀ ਗਈ, ਜਿਸ ਕਰਕੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਹੈ। ਉਹਨਾਂ ਕਿਹਾ ਕਿ ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਸਰਕਾਰ ਵਲੋਂ ਗਠਿਤ ਸਬ-ਕਮੇਟੀ ਵਰਕਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਹੱਲ ਨਹੀਂ ਕਰਨਾ ਚਾਹੁੰਦੀ। ਜਗਰੂਪ ਸਿੰਘ, ਮਨਦੀਪ ਸਿੰਘ ਖੱਖ ਤੇ ਵਿਲੀਅਮ ਮਸੀਹ ਨੇ ਸਾਂਝੇ ਤੌਰ ’ਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨਾ ਚਿਰ ਤੱਕ ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਨੂੰ ਪੱਕਾ ਕਰਨ ਲਈ ਕੋਈ ਹੱਲ ਨਹੀਂ ਕੀਤਾ ਜਾਂਦਾ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬ੍ਰਾਂਚ ਖਜ਼ਾਨਚੀ ਜਤਿੰਦਰ ਸਿੰਘ, ਪਾਲ ਸਿੰਘ, ਸੁਖਰਾਜ ਸਿੰਘ, ਨਿਸ਼ਾਨ ਸਿੰਘ, ਅਮਨ ਸਿੰਘ, ਨਵਪ੍ਰੀਤ ਸਿੰਘ, ਪਰਮਜੀਤ ਸਿੰਘ, ਸੰਦੀਪ ਸਿੰਘ, ਰਾਜਿੰਦਰਪਾਲ ਸਿੰਘ, ਸ਼ਸ਼ੀ ਕਿਰਨ, ਹਰਜੀਤ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ, ਪੰਕਜ ਸ਼ਰਮਾ ਮੁਖ ਸਲਾਹਕਾਰ, ਜਸਬੀਰ ਸਿੰਘ ਆਦਿ ਹਾਜ਼ਰ ਸਨ।
Posted By:

Leave a Reply