ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਿਤ ਮੇਲਾ ਲਾਇਆ
- ਪੰਜਾਬ
- 11 Dec,2024

ਕੌਹਰੀਆਂ : ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਿਤ ਮੇਲਾ ਲਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਪ੍ਰਦਰਸ਼ਨੀਆਂ ਲਾਈਆਂ ਗਈਆਂ। ਪ੍ਰਿੰਸੀਪਲ ਹਰਸੰਤ ਸਿੰਘ ਅਤੇ ਵਿਸ਼ਾ ਅਧਿਆਪਕ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਕਲਾਤਮਕ ਰੁਚੀਆਂ ਨਾਲ ਵਿਦਿਆਰਥੀਆਂ ਵਿੱਚ ਸਿੱਖਣ ਦੀ ਭਾਵਨਾ ਬਹੁਤ ਵਧਦੀ ਹੈ ਅਤੇ ਵਿਦਿਆਰਥੀ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਪ੍ਰਤੀ ਜਾਗਰੂਕ ਹੁੰਦੇ ਹਨ, ਅਜਿਹੇ ਮੇਲੇ ਸਮੇਂ ਦੀ ਲੋੜ ਹਨ। ਇਸ ਸਮੇਂ ਮਾਸਟਰ ਹਰੀ ਸਿੰਘ, ਪ੍ਰਦੀਪ ਸਿੰਘ, ਲਾਡਵਿੰਦਰ ਸਿੰਘ, ਲੈਕਚਰਾਰ ਕੁਲਦੀਪ ਸਿੰਘ ਅਤੇ ਸਟਾਫ ਮੈਂਬਰ ਆਦਿ ਹਾਜ਼ਰ ਸਨ।
Posted By:

Leave a Reply