Daily Suraj

ਪੰਜਾਬੀ

ਰੇਲ ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ

12 Feb, 2024 05:30 AM

ਬਟਾਲਾ, 12 ਫਰਵਰੀ -ਅੱਜ ਤੜਕਸਾਰ ਰੇਲ ਗੱਡੀ ਹੇਠ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜੀ.ਆਰ.ਪੀ. ਦੇ ਅਧਿਕਾਰੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦੀ ਉਮਰ ਕਰੀਬ 35 ਸਾਲ ਹੈ, ਜਿਸ ਦੀ ਸਵੇਰੇ ਬਠਿੰਡਾ ਜਾਣ ਵਾਲੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਸ ਨੌਜਵਾਨ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਮ੍ਰਿਤਕ ਦੀ ਲਾਸ਼ ਸਹਾਰਾ ਕਲੱਬ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਰੱਖੀ ਗਈ ਹੈ।

Posted By: Daily Suraj Bureau

Latest News