Daily Suraj

ਪੰਜਾਬੀ

ਕੰਪਿਊਟਰ ਅਧਿਆਪਕ ਫਰੰਟ ਨੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

18 Jan, 2025 05:30 AM

ਅਜੀਤਵਾਲ : ਕੰਪਿਊਟਰ ਅਧਿਆਪਕ ਫਰੰਟ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦਾ ਚਿਰਾਂ ਤੋਂ ਰੋਕਿਆ ਹੋਇਆ ਮਹਿੰਗਾਈ ਭੱਤਾ ਮੁੜ ਬਹਾਲ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕ ਜੋ ਕਿ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਘਰਦਿਆਂ ਲਈ ਵੀ ਸਹਾਇਤਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਲਦੀ ਜਾਰੀ ਕਰ ਦਿੱਤਾ ਜਾਵੇਗਾ। ਇਸ ਮੌਕੇ ਵਫ਼ਦ ਵੱਲੋਂ ਛੇਵਾਂ ਪੇ ਕਮਿਸ਼ਨ ਅਤੇ ਸੀਐੱਸਆਰ ਰੂਲਜ ਸਮੇਤ ਸਿੱਖਿਆ ਵਿਭਾਗ ਵਿੱਚ ਮਰਜਿੰਗ ਦੀ ਗੱਲ ਰੱਖੀ ਗਈ। ਇਸ ਮੌਕੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਚਾਹਲ, ਜਨਰਲ ਸੈਕਟਰੀ ਨਰਿੰਦਰ ਸਿੰਘ ਕੁਲਾਰ, ਵਿੱਤ ਸਕੱਤਰ ਪਸ਼ਪਾਲ ਸਿੰਘ ਗਰੇਵਾਲ, ਮੁੱਖ ਸਲਾਹਕਾਰ ਗੁਰਪ੍ਰੀਤ ਸਿੰਘ ਬੈਂਸ, ਸੀਨੀਅਰ ਮੈਂਬਰ ਜਗਜੀਤ ਸਿੰਘ ਰੋਪੜ, ਪੰਕਜ ਕੁਮਾਰ, ਮੁਕੇਸ਼ ਕੁਮਾਰ, ਸੰਦੀਪ ਬਸੀ, ਜਸਵਿੰਦਰ ਸਿੰਘ ਮਿਨਹਾਸ ਅਤੇ ਸੁਖਜੀਤ ਸਿੰਘ ਆਦਿ ਹਾਜ਼ਰ ਸਨ।

Posted By: Daily Suraj Bureau

Latest News