Daily Suraj

ਪੰਜਾਬੀ

ਮੁਹਾਲੀ ਜ਼ਿਲ੍ਹੇ ਦੇ 2 ਸਰਕਾਰੀ ਸਕੂਲਾਂ ਦੇ 10 ਅਧਿਆਪਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

04 Mar, 2021 05:30 AM

ਐਸ. ਏ. ਐਸ. ਨਗਰ, 4 ਮਾਰਚ - ਮੁਹਾਲੀ ਜ਼ਿਲ੍ਹੇ ਦੇ 2 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 10 ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਜ਼ਿਲ੍ਹੇ ਦੇ ਫ਼ੇਜ਼ 3 ਬੀ 2 'ਚ ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ 7 ਅਧਿਆਪਕਾਂ/ਲੈਕਚਰਾਰਾਂ ਅਤੇ ਇੱਕ ਲਾਇਬਰੇਰੀਅਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਮਾਪੇ ਅਤੇ ਅਧਿਆਪਕ ਫ਼ਿਕਰਮੰਦ ਹਨ। ਜ਼ਿਕਰਯੋਗ ਹੈ ਕਿ ਇਸ ਸਕੂਲ 'ਚ 2 ਹਜ਼ਾਰ ਤੋਂ ਵਧ ਵਿਦਿਆਰਥੀ ਪੜ੍ਹਦੇ ਹਨ ਅਤੇ 90 ਤੋਂ ਵਧ ਅਧਿਆਪਕ/ਲੈਕਚਰਾਰ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਦੇ 2 ਅਧਿਆਪਕਾਂ ਅਤੇ ਪ੍ਰਿੰਸੀਪਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਜਾਣਕਾਰੀ ਮਿਲੀ ਹੈ।

Posted By: Daily Suraj Bureau

Latest News