Daily Suraj

ਪੰਜਾਬੀ

ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਕਾਰ ਬੰਬ ਧਮਾਕਾ ,ਸੱਤ ਲੋਕਾਂ ਦੀ ਮੌਤ ,ਕਈ ਜ਼ਖਮੀ

13 Nov, 2019 05:30 AM

ਕਾਬੁਲ : ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਇੱਕ ਜ਼ਬਰਦਸਤ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ।ਗ੍ਰਹਿ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ। ਅਫ਼ਗ਼ਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਦੱਸਿਆ ਕਿ ਇਹ ਧਮਾਕਾ ਸਥਾਨਕ ਸਮੇਂ ਮੁਤਾਬਕ ਸਵੇਰੇ 7.25 ਵਜੇ ਕਾਬੁਲ ਸ਼ਹਿਰ ਦੇ ਕਾਸਬਾ ਇਲਾਕੇ ‘ਚ ਹੋਇਆ ਹੈ। ਇਸ ਧਮਾਕੇ ਤੋਂ ਬਾਅਦ ਪੀੜਤਾਂ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਧਮਾਕੇ ਕਾਰਨ ਇਲਾਕੇ ‘ਚ ਕਈ ਵਾਹਨ ਵੀ ਨੁਕਸਾਨੇ ਗਏ ਹਨ। ਹਾਲਾਂਕਿ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

Posted By: Daily Suraj Bureau

Latest News