ਸਾਹਿਬਜ਼ਾਦਾ ਫ਼ਤਿਹ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਭੋਗ ਪਾਏ
- ਪੰਜਾਬ
- 14 Dec,2024

ਫ਼ਤਹਿਗੜ੍ਹ ਸਾਹਿਬ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਵੱਲੋਂ ਸੰਗਤਾਂ ਨੂੰ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਜਗਦੀਪ ਸਿੰਘ ਚੀਮਾ, ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਮੁੱਚੀਆਂ ਸੰਗਤਾਂ ਨੂੰ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਹਿਬੇ ਕਮਾਲ ਪੁੱਤਰਾਂ ਦੇ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਫਰਜ਼ੰਦ ਧੰਨ ਧੰਨ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਵੱਲੋਂ ਦਿੱਤੀ ਗਈ ਸ਼ਹਾਦਤ ਰਹਿੰਦੀ ਦੁਨੀਆ ਤਕ ਮਿਸਾਲ ਬਣ ਕੇ ਰਹੇਗੀ ਅਤੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਅਤੇ ਆਪਣੇ ਧਰਮ ਲਈ ਕੁਰਬਾਨ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ।
Posted By:

Leave a Reply