ਏਕੀਕ੍ਰਿਤ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਏਕੀਕ੍ਰਿਤ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਮੋਗਾ : ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਖੋਸਾ ਪਾਂਡੋ, ਮੱਲੇਆਣਾ, ਬੁੱਟਰ ਲੜਕੀਆਂ, ਬੁੱਟਰ ਪ੍ਰਾਇਮਰੀ, ਲੰਢੇਕੇ, ਬਹੋਨਾ, ਮਹਿਰੋਂ, ਕੋਠੀ ਮੱਲੀਆ, ਡਾਲਾ, ਦੀਦਾਰੇ ਵਾਲਾ, ਅਜੀਤਵਾਲ ’ਚ ਡੀਟੀਐੱਫ ਮੋਗਾ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਏਕੀਕ੍ਰਿਤ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 

ਕਾਪੀਆਂ ਸਾੜਨ ਸਮੇਂ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ ਕਿ ਇਹ ਕੇਂਦਰ ਦੀ ਇਹ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣਾ ਚਾਹੁੰਦੀ ਹੈ।

ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ ਨੇ ਕਿਹਾ ਕਿ ਸਰਕਾਰ ਇਸ ਸਕੀਮ ਨਾਲ ਰਿਟਾਇਰਮੈਂਟ ਤੋਂ ਬਾਅਦ ਮੁਲਾਜ਼ਮਾਂ ਨੂੰ ਖਾਲੀ ਹੱਥ ਘਰ ਨੂੰ ਤੋਰਨਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤਾਂ ਕਰ ਦਿੱਤਾ ਹੈ ਪਰ ਅਜੇ ਤਕ ਪੰਜਾਬ ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਲਾਗੂ ਨਹੀਂ ਕੀਤਾ ਗਿਆ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਪੁਰਾਣੀ ਪੈਨਸ਼ਨ ਲਾਗੂ ਕਰ ਕੇ ਮੁਲਾਜ਼ਮਾਂ ਦੇ ਜੀਪੀਐੱਫ ਖਾਤੇ ਖੋਲ੍ਹੇ। ਇਸ ਸਮੇਂ ਅਮਨਦੀਪ ਮਾਛੀਕੇ ਜ਼ਿਲ੍ਹਾ ਜਥੇਬੰਦਕ ਸਕੱਤਰ, ਗੁਰਸ਼ਰਨ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਸਵਰਨਜੀਤ ਭਗਤਾ, ਨਰਿੰਦਰ ਸਿੰਘ, ਪ੍ਰੇਮ ਸਿੰਘ, ਮਧੂ ਬਾਲਾ, ਮਧੂ ਬਾਲਾ, ਮਮਤਾ ਕੌਸ਼ਲ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।