Daily Suraj

ਪੰਜਾਬੀ

ਖਨੌਰੀ ਸਰਹੱਦ ਪਹੁੰਚੇ ਰਾਜਾ ਵੜਿੰਗ, ਡੱਲੇਵਾਲ ਨਾਲ ਕੀਤੀ ਮੁਲਾਕਾਤ; ਕੇਂਦਰ ਸਰਕਾਰ 'ਤੇ ਲਾਏ ਗੰਭੀਰ ਦੋਸ਼

16 Dec, 2024 05:30 AM

 ਸੰਗਰੂਰ : ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 21ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਗੁਰਪ੍ਰੀਤ ਸਿੰਘ ਕੋਟਲੀ ਤੇ ਹੋਰ ਕਾਂਗਰਸੀ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਪੁੱਜੇ।ਬੀਤੇ ਦਿਨ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਕੇਂਦਰੀ ਨੁਮਾਇੰਦੇ ਮਯੰਕ ਮਿਸ਼ਰਾ ਨੇ ਜਗਜੀਤ ਸਿੰਘ ਡੱਲੇਵਾਲ ਦਾ ਹਾਲਚਾਲ ਜਾਣਨ ਅਤੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਅਤੇ ਡਾਕਟਰੀ ਸੇਵਾਵਾਂ ਲੈਣ ਦੀ ਅਪੀਲ ਕਰਨ ਲਈ ਪੁੱਜੇ ਸਨ ਪਰ 24 ਘੰਟੇ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ ਕੋਈ ਸੱਦਾ ਨਹੀਂ ਮਿਲਿਆ।

Posted By: Daily Suraj Bureau

Latest News