ਨਵੇਂ ਇਨਕਮ ਟੈਕਸ ਬਿੱਲ ਨੂੰ ਭਲਕੇ ਮਿਲ ਸਕਦੀ ਹੈ ਮਨਜ਼ੂਰੀ
- ਰਾਸ਼ਟਰੀ
- 06 Feb,2025

ਨਵੀਂ ਦਿੱਲੀ : ਨਵੇਂ ਇਨਕਮ ਟੈਕਸ ਬਿੱਲ ਨੂੰ ਕੇਂਦਰ ਸਰਕਾਰ ਵੱਲੋਂ ਜਲਦੀ ਹੀ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਰਿਪੋਰਟਾਂ ਅਨੁਸਾਰ, ਕੈਬਨਿਟ 7 ਫਰਵਰੀ ਨੂੰ ਇਸ ਬਿੱਲ ਨੂੰ ਮਨਜ਼ੂਰੀ ਦੇ ਸਕਦੀ ਹੈ। ਇੱਕ ਰਿਪੋਰਟ ਅਨੁਸਾਰ, ਨਵੇਂ ਡਾਇਰੈਕਟ ਟੈਕਸ ਕੋਡ ਜਾਂ ਨਵੇਂ ਇਨਕਮ ਟੈਕਸ ਬਿੱਲ ਨੂੰ ਸ਼ੁੱਕਰਵਾਰ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਸਕਦੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025 ਦੇ ਕੇਂਦਰੀ ਬਜਟ ਦੌਰਾਨ ਐਲਾਨ ਕੀਤਾ ਸੀ ਕਿ ਸਰਕਾਰ ਇੱਕ ਨਵਾਂ ਆਮਦਨ ਕਰ ਬਿੱਲ ਪੇਸ਼ ਕਰੇਗੀ।
ਇਹ ਬਿੱਲ 1961 ਦੇ ਮੌਜੂਦਾ ਆਮਦਨ ਕਰ (New Income) ਐਕਟ ਦੀ ਥਾਂ ਲਵੇਗਾ ਅਤੇ ਟੈਕਸ ਨਿਯਮਾਂ ਨੂੰ ਹੋਰ ਸਰਲ ਅਤੇ ਸਪਸ਼ਟ ਬਣਾਉਣ ਦੀ ਕੋਸ਼ਿਸ਼ ਕਰੇਗਾ। ਇਸ ਦਾ ਉਦੇਸ਼ ਟੈਕਸਦਾਤਾਵਾਂ ਲਈ ਟੈਕਸ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਅਤੇ ਆਸਾਨ ਬਣਾਉਣਾ ਹੈ। ਨਵਾਂ ਬਿੱਲ ਟੈਕਸ ਢਾਂਚੇ ਨੂੰ ਸੁਚਾਰੂ ਬਣਾਉਣ ਅਤੇ ਸ਼ਰਤਾਂ ਨੂੰ ਸਰਲ ਬਣਾਉਣ 'ਤੇ ਕੇਂਦ੍ਰਿਤ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025-26 ਦੇ ਬਜਟ ਦੀ ਪੇਸ਼ਕਾਰੀ ਦੌਰਾਨ ਕਿਹਾ ਸੀ ਕਿ ਨਵਾਂ ਇਨਕਮ ਟੈਕਸ ਬਿੱਲ ਵਧੇਰੇ ਸਪਸ਼ਟ ਅਤੇ ਸਰਲ ਹੋਵੇਗਾ, ਜੋ ਟੈਕਸਦਾਤਾਵਾਂ ਨੂੰ ਬਿਹਤਰ ਅਨੁਭਵ ਦੇਵੇਗਾ। ਇਸ ਬਿੱਲ ਰਾਹੀਂ, ਸਰਕਾਰ ਟੈਕਸ ਸੁਧਾਰਾਂ ਨੂੰ ਤੇਜ਼ ਕਰਨ ਅਤੇ ਟੈਕਸਦਾਤਾਵਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਮਹੱਤਵਪੂਰਨ ਕਦਮ ਚੁੱਕ ਰਹੀ ਹੈ।
Posted By:

Leave a Reply