ਕਰਨਾਟਕ ਹਿਜਾਬ ਮਾਮਲਾ : ਸੁਪਰੀਮ ਕੋਰਟ ਨੇ ਕਿਹਾ, ਹਾਈ ਕੋਰਟ ਨੂੰ ਲੈਣ ਦਿੱਤਾ ਜਾਵੇ ਫ਼ੈਸਲਾ

ਕਰਨਾਟਕ ਹਿਜਾਬ ਮਾਮਲਾ : ਸੁਪਰੀਮ ਕੋਰਟ ਨੇ ਕਿਹਾ, ਹਾਈ ਕੋਰਟ ਨੂੰ ਲੈਣ ਦਿੱਤਾ ਜਾਵੇ ਫ਼ੈਸਲਾ
ਨਵੀਂ ਦਿੱਲੀ, 10 ਫਰਵਰੀ - ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਤੋਂ ਹਿਜਾਬ ਮਾਮਲੇ ਨਾਲ ਸੰਬੰਧਿਤ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿਚ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਾਈ ਕੋਰਟ ਅੱਜ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ ਤੇ ਉਹ ਇਸ ਵਿਚ ਦਖਲ ਨਹੀਂ ਦੇਣਗੇ | ਅਦਾਲਤ ਵਲੋਂ ਕੋਈ ਖਾਸ ਮਿਤੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ | ਅਦਾਲਤ ਦਾ ਕਹਿਣਾ ਹੈ ਕਿ ਪਹਿਲਾਂ ਹਾਈ ਕੋਰਟ ਨੂੰ ਇਸ ਮਾਮਲੇ ਵਿਚ ਫ਼ੈਸਲਾ ਲੈਣ ਦਿੱਤਾ ਜਾਵੇ ਕਿਉਂਕਿ ਜੇਕਰ ਉਹ ਮਾਮਲੇ ਦੀ ਸੁਣਵਾਈ ਕਰਦੇ ਹਨ ਤਾਂ ਹਾਈ ਕੋਰਟ ਸੁਣਵਾਈ ਨਹੀਂ ਕਰੇਗੀ।