ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਮੇਅਰ ਬਣਾਇਆ ਹੈ। ਉਨ੍ਹਾਂ ਦੇ ਨਾਲ ਪ੍ਰਿਯੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਡਿਪਟੀ ਮੇਅਰ ਦੇ ਤੌਰ ਤੇ ਚੁਣੇ ਗਏ ਹਨ।

ਅੰਮ੍ਰਿਤਸਰ ਵਿੱਚ ਕੁੱਲ 85 ਵਾਰਡ ਹਨ, ਜਿੱਥੇ ਮੇਅਰ ਦੀ ਚੋਣ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਇਸ ਚੋਣ ਵਿੱਚ ਕਾਂਗਰਸ, ਜਿਸ ਦੇ 40 ਕੌਂਸਲਰ ਸਨ, ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਮੇਅਰ ਬਣਾਉਣ ਵਿੱਚ ਅਸਫਲ ਰਹੀ।

ਆਪ ਦੇ 24 ਕੌਂਸਲਰਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕਰਦਿਆਂ ਇਹ ਬਹੁਮਤ ਹਾਸਲ ਕੀਤਾ। ਦੂਜੇ ਪਾਸੇ, ਕਾਂਗਰਸ ਨੇ ਵੀ ਇੱਕ ਆਜ਼ਾਦ ਦੇ ਸਮਰਥਨ ਦੇ ਨਾਲ 41 ਕੌਂਸਲਰਾਂ ਦੇ ਹੱਕ ਦਾ ਦਾਅਵਾ ਕੀਤਾ ਸੀ।

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਸਿਰਫ਼ ਸਥਾਨਕ ਪੱਧਰ 'ਤੇ ਨਹੀਂ, ਬਲਕਿ ਰਾਜਨੀਤਿਕ ਪੱਧਰ 'ਤੇ ਵੀ ਕਾਂਗਰਸ ਲਈ ਵੱਡਾ ਝਟਕਾ ਮੰਨੀ ਜਾ ਰਹੀ ਹੈ। ਇਸ ਸਫਲਤਾ ਨਾਲ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਧਦੇ ਪ੍ਰਭਾਵ ਦਾ ਸਬੂਤ ਦਿੱਤਾ ਹੈ।