ਗੁਰਦਾਸਪੁਰ : ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀ ਵਰਨੀਤ ਸਿੰਘ ਨੇ ਰਾਜ ਪੱਧਰੀ ਜੂਡੋ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਠਾਕੁਰ ਪ੍ਰਵੀਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਵਰਨੀਤ ਸਿੰਘ ਨੇ ਜਲੰਧਰ ਵਿਖੇ ਹੋਈ 55ਵੀਂ ਪੰਜਾਬ ਰਾਜ ਜੂਡੋ ਚੈਂਪੀਅਨਸ਼ਿਪ ਕੈਡੇਟ ਲੜਕੇ ਅੰਡਰ-17 ਵਰਗ ਦੇ ਮੁਕਾਬਲਿਆਂ ਵਿੱਚ ਸੋਨ ਤਗਮਾ ਜਿੱਤ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਹ ਖੇਡ ਮੇਲਾ ਜਲੰਧਰ ਦੇ ਸਰਕਾਰੀ ਸਕੂਲ ਵਿੱਚ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਵਰਨੀਤ ਸਿੰਘ ਦੀ ਰਾਸ਼ਟਰੀ ਪੱਧਰ ਦੀਆਂ ਖੇਡਾਂ ਲਈ ਚੋਣ ਹੋਈ ਹੈ ਅਤੇ ਇਹ ਖੇਡਾਂ ਮਹਾਰਾਸ਼ਟਰ ਦੇ ਪੁਣੇ ਵਿਖੇ ਖੇਡੀਆਂ ਜਾ ਰਹੀਆਂ ਹਨ |ਸਕੂਲ ਦੀ ਵਾਈਸ ਚੇਅਰਪਰਸਨ ਦਲਜੀਤ ਕੌਰ ਨੇ ਜੇਤੂ ਵਿਦਿਆਰਥੀ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ। ਜੇਤੂ ਵਿਦਿਆਰਥੀ ਨੂੰ 5,000 ਰੁਪਏ ਦੀ ਨਕਦ ਰਾਸ਼ੀ ਵੀ ਇਨਾਮ ਵਜੋਂ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵਧਣ ਅਤੇ ਉੱਚ ਮੰਚਾਂ ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸਾਡਾ ਵਿਦਿਆਰਥੀ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਜਿੱਤਾਂ ਪ੍ਰਾਪਤ ਕਰ ਰਿਹਾ ਹੈ। ਦੱਸਣਯੋਗ ਹੈ ਕਿ ਹੁਣ ਤੱਕ ਇਹ ਵਿਦਿਆਰਥੀ ਅੰਡਰ-14, ਅੰਡਰ-17 ਅਤੇ ਅੰਡਰ-19 ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਹੋਰ ਵਿਦਿਆਰਥੀ ਵੀ ਕੁਸ਼ਤੀ, ਕਰਾਟੇ, ਖੋ-ਖੋ, ਵਾਲੀਬਾਲ, ਬੈਡਮਿੰਟਨ ਆਦਿ ਵਿੱਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰ ਰਹੇ ਹਨ। ਇਹ ਸਾਰੀਆਂ ਜਿੱਤਾਂ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਤਜਰਬੇਕਾਰ ਕੋਚਾਂ ਦੀ ਨਿਗਰਾਨੀ ਦਾ ਨਤੀਜਾ ਹਨ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਬਹੁਤ ਮਾਣ ਹੈ ਕਿ ਸਕੂਲ ਦੇ ਵਿਦਿਆਰਥੀ “ਵਿਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ। ਖੇਡਾਂ ਵਿਦਿਆਰਥੀਆਂ ਨੂੰ ਬੱਚਿਆਂ ਨੂੰ ਬਣਾਈ ਰੱਖਣ। ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ।
Leave a Reply