ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੁਜ਼ਗਾਰ ਦੇ ਬਣਾਇਆ ਜਾਵੇ ਯੋਗ

ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੁਜ਼ਗਾਰ ਦੇ ਬਣਾਇਆ ਜਾਵੇ ਯੋਗ

ਬਠਿੰਡਾ : ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੁਜ਼ਗਾਰ ਦੇ ਯੋਗ ਬਨਾਉਣ ਲਈ ਲਗਾਤਾਰ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਡਿਵੈਲਪਮੈਂਟ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਚੱਲ ਰਹੇ ਵੱਖ-ਵੱਖ ਸਕਿੱਲ ਕੇਂਦਰਾਂ ਤੋਂ ਇਲਾਵਾ ਟੈਕਨੀਕਲ ਸੰਸਥਾਵਾਂ ਦੁਆਰਾ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਿਲ ਬਨਾਉਣ ਲਈ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾ ਰਿਵਿਊ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸ਼ਕਿੱਲ ਸਬੰਧੀ ਉਦਯੋਗਾਂ ਦੀ ਮੰਗ ਦੇ ਸੰਬੰਧ ਵਿਚ ਵੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਨੈਸ਼ਨਲ ਅਪਰੇਨਟਸਿਪ ਪ੍ਰੋਮੋਸ਼ਨ ਸਕੀਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਪੰਜਾਬ ਹੁਨਰ ਵਿਕਾਸ ਯੋਜਨਾ ਤਹਿਤ ਬਠਿੰਡਾ ਜ਼ਿਲ੍ਹੇ ਦੇ ਚਾਰ ਰੂਰਲ ਸਕਿੱਲ ਕੇਂਦਰਾਂ ਵਿਚ ਸ਼ੁਰੂ ਹੋਣ ਵਾਲੇ ਮੁਫ਼ਤ ਐੱਫਟੀਐੱਨਐੱਸ ਦੀ ਟ੍ਰੇਨਿੰਗ ਕੋਰਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਟ੍ਰੇਨਿੰਗ ਕੋਰਸ ਦੌਰਾਨ ਕੋਈ ਵੀ 14 ਸਾਲ ਦਾ ਕੈਂਡੀਡੇਟ ਜਿਸ ਕੋਲ ਆਪਣਾ ਅਧਾਰ ਕਾਰਡ ਹੋਵੇ ਭਾਗ ਲੈ ਸਕਦਾ ਹੈ। ਇਸ ਤੋਂ ਇਲਾਵਾ ਸਥਾਨਕ ਜਨਾਨਾ ਜੇਲ ਅਤੇ ਮਾਡਰਨ ਜੇਲ੍ਹ ਵਿਚ ਕੈਦੀਆਂ ਲਈ ਸ਼ੁਰੂ ਹੋ ਰਹੀ ਸਕਿੱਲ ਟ੍ਰੇਨਿੰਗ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਇੰਚਾਰਜ ਸਕਿੱਲ ਡਿਵੈਲਪਮੈਂਟ ਮੈਡਮ ਗਗਨ ਸ਼ਰਮਾ, ਡੀਡੀਐੱਫ ਸੁਜੀਤ ਕਿਸ਼ਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਤੋਂ ਇਲਾਵਾ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।