ਗੁਰਦੁਆਰਾ ਸੰਤ ਆਸ਼ਰਮ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਸੰਤ ਆਸ਼ਰਮ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪਠਾਨਕੋਟ : ਗੁਰਦੁਆਰਾ ਸੰਤ ਆਸ਼ਰਮ ਤਪ ਅਸਥਾਨ ਸੰਤ ਬਾਬਾ ਇਕਬਾਲ ਸਿੰਘ ਜੀ ਮਿਸ਼ਨ ਰੋਡ ਪਠਾਨਕੋਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜੂਰੀ ਰਾਗੀ ਗੁਰਦੁਆਰਾ ਸੰਤ ਆਸ਼ਰਮ ਭਾਈ ਗੁਰਨਾਮ ਸਿੰਘ, ਭਾਈ ਅਮਨਦੀਪ ਸਿੰਘ ਰਾਜਾ ਦੇ ਰਾਗੀ ਜੱਥਿਆਂ ਅਤੇ ਬੀਬੀਆਂ ਦੇ ਜੱਥੇ ਨੇ ਕੀਰਤਨ ਕਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਉਪਰੰਤ ਹੈਡਗ੍ਰੰਥੀ ਭਾਈ ਵਿਜੇ ਸਿੰਘ ਨੇ ਕਥਾ ਕਰਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਗੁਰ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਆਪਣੇ ਬੱਚਿਆਂ ਨੂੰ ਅੰਮ੍ਰਿਤ ਛਕਾ ਕੇ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਪੀਲ ਕੀਤੀ। ਇਸ ਮੌਕੇ ਤੇ ਹੈਡਗ੍ਰੰਥੀ ਭਾਈ ਵਿਜੇ ਸਿੰਘ, ਭਾਈ ਹਰਦੀਪ ਸਿੰਘ, ਅਮਨਦੀਪ ਸਿੰਘ, ਜਸਬੀਰ ਸਿੰਘ ਬੋਬੀ, ਲਖਵਿੰਦਰ ਸਿੰਘ, ਨਵਤੇਜ ਸਿੰਘ, ਨਿਰਮਲ ਸਿੰਘ ਨਿੰਮਾ, ਅਮਰਜੀਤ ਕੌਰ, ਹਰਦੀਪ ਸਿੰਘ ਰਿੰਪੂ, ਸਿਮਰਨ ਸਿੰਘ, ਬਲਵੰਤ ਕੌਰ, ਸੁਖਵਿੰਦਰ ਸਿੰਘ, ਰਾਜ ਕੌਰ, ਜਸਪਾਲ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨੀ, ਸਿਮਰਪ੍ਰੀਤ ਸਿੰਘ, ਜਸਕੀਰਤ ਸਿੰਘ, ਰਮਨਦੀਪ ਸਿੰਘ, ਪਰਵਿੰਦਰ ਸਿੰਘ ਖਾਲਸਾ, ਸ਼ਰਨਜੀਤ ਕੌਰ, ਊਨੀਤ ਕੌਰ, ਹਰਪ੍ਰੀਤ ਕੌਰ, ਵਰਿਆਮ ਸਿੰਘ, ਜਸਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਡਾ. ਮੌਟੀ, ਬਲਜੀਤ ਸਿੰਘ, ਰੂਬਲਦੀਪ ਸਿੰਘ, ਅਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਗੋਬਿੰਦ ਸਿੰਘ, ਪ੍ਰਭਜੋਤ ਸਿੰਘ, ਪਰਵਿੰਦਰ ਸਿੰਘ, ਇਸ਼ਮੀਤ ਕੌਰ, ਹਰਵਿੰਦਰ ਸਿੰਘ, ਸਿਮਰਨ ਕੌਰ, ਸਮਰੀਨ ਕੌਰ, ਗੁਰਲੀਨ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।