ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ

ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
ਫਗਵਾੜਾ, 24 ਸਤੰਬਰ - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ ਧਿਰ ਦੇ 13 ਮੈਂਬਰਾਂ ਖ਼ਿਲਾਫ਼ ਕਤਲ ਅਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।