ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ
- ਪੰਜਾਬ
- 13 Dec,2024

ਅੰਮ੍ਰਿਤਸਰ: ਇੱਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ, ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਆਈ.ਐਸ.ਆਈ. ਸਮਰਥਿਤ ਦਹਿਸ਼ਤਗਰਦ ਮਾਡਿਊਲ ਜਿਸਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਪਰੇਟਿਵ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੁਆਰਾ ਚਲਾਇਆ ਜਾ ਰਿਹਾ ਹੈ। ਖੁਫੀਆ ਸੂਚਨਾ ‘ਤੇ ਕੰਮ ਕਰਦੇ ਹੋਏ ਅੰਮ੍ਰਿਤਸਰ ਦੇ ਜਸ਼ਨਦੀਪ ਸਿੰਘ ਅਤੇ ਇਕ ਹੋਰ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁੱਛਗਿੱਛ ਦੌਰਾਨ ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਨੇ 23.11.2024 ਨੂੰ ਥਾਣਾ ਅਜਨਾਲਾ ਵਿਖੇ ਆਈ.ਈ.ਡੀ. ਲਗਾਇਆ ਸੀ ਅਤੇ ਹੋਰ ਹਮਲੇ ਕੀਤੇ ਸਨ। ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ 2 ਹੈਂਡ ਗ੍ਰਨੇਡ ਅਤੇ ਇਕ ਪਿਸਤੌਲ ਸਮੇਤ ਗੋਲੀ-ਸਿੱਕਾ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਐਸ.ਐਸ.ਓ.ਸੀ. ਅੰਮ੍ਰਿਤਸਰ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਰਿੰਦਾ, ਹੈਪੀ ਪਾਸੀਆ ਅਤੇ ਗੁਰਦੇਵ ਜੈਸਲ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਡੀ.ਜੀ.ਪੀ. ਪੰਜਾਬ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
Posted By:

Leave a Reply