ਵਿਧਾਇਕ ਰਜ਼ਨੀਸ ਦਹੀਆ ਨੇ ਪਿੰਡ ਫੁੱਲਰਵੰਨ ਵਿਖੇ ਆਂਗਨਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ
- ਪੰਜਾਬ
- 07 Jan,2025

ਫਿਰੋਜ਼ਪੁਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਦੇ ਕੰਮ ਵੱਡੀ ਪੱਧਰ ਤੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ਼ ਦਹੀਆ ਨੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਹਿਨੁਮਾਈ ਹੇਠ ਅੱਜ ਹਲਕੇ ਦੇ ਪਿੰਡ ਫੁੱਲਰਵੰਨ ਵਿਖੇ ਆਂਗਨਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।ਵਿਧਾਇਕ ਦਹੀਆ ਨੇ ਕਿਹਾ ਕਿ ਇਸ ਆਂਗਨਵਾੜੀ ਸੈਂਟਰ ਨੂੰ ਬਣਾਉਣ ਲਈ 10 ਲੱਖ ਰੁਪਏ ਦਾ ਖਰਚ ਆਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਕਾਫੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਆਂਗਨਵਾੜੀ ਦੀ ਉਸਾਰੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਪਿੰਡ ਵਿੱਚ ਸਕੂਲ ਬਣਾਉਣ ਦੀ ਮੰਗ ਨੂੰ ਵੀ ਜ਼ਰੂਰ ਪੂਰਾ ਕੀਤਾ ਜਾਵੇਗਾ, ਇਸ ਸਬੰਧ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਜਲਦੀ ਹੀ ਪਿੰਡ ਵਿੱਚ ਸਕੂਲ ਬਣਾਉਣ ਦੀ ਪਰਪੋਜ਼ਲ ਨੂੰ ਉਹ ਸਿੱਖਿਆ ਮੰਤਰੀ ਕੋਲੋਂ ਪਾਸ ਕਰਵਾਉਣ ਉਪਰੰਤ ਸਕੂਲ ਦੀ ਨਵੀਂ ਬਿਲਡਿੰਗ ਦਾ ਵੀ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਅਤੇ ਸਿੱਖਿਆ ਵੱਲ ਅਹਿਮ ਧਿਆਨ ਦੇ ਰਹੀ ਹੈ।ਇਸ ਮੌਕੇ ਸਰਪੰਚ ਬਲਜੀਤ ਸਿੰਘ, ਗੁਰਦੇਵ ਸਿੰਘ, ਸਵਰਨ ਸਿੰਘ, ਨਿੱਜੀ ਸਕੱਤਰ ਰੌਬੀ ਸੰਧੂ, ਗੁਰਪ੍ਰੀਤ ਗਿੱਲ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Posted By:

Leave a Reply