Daily Suraj

ਪੰਜਾਬੀ

ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀਆਂ ਨੇ ਕੀਤਾ ਹੰਗਾਮਾ

08 Jan, 2025 05:30 AM

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਏਅਰਪੋਰਟ ’ਤੇ ਹੰਗਾਮੇ ਦਾ ਇੱਕ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ’ਚ ਯਾਤਰੀਆਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਇਹ ਹੰਗਾਮਾ ਇੱਕ ਅੰਮ੍ਰਿਤਧਾਰੀ ਸਿੰਘ ਨੂੰ ਸ੍ਰੀ ਸਾਹਿਬ ਪਾ ਕੇ ਜਹਾਜ਼ 'ਚ ਬੈਠਣ ਦੀ ਇਜਾਜ਼ਤ ਨਾ ਮਿਲਣ ਕਰ ਕੇ ਹੋਇਆ ਹੈ।  ਸਿੱਖ ਯਾਤਰੀ ਦਾ ਦੋਸ਼ ਹੈ ਕਿ ਉਸ ਨੂੰ ਸ੍ਰੀ ਸਾਹਿਬ ਜਹਾਜ਼ ਵਿਚ ਪਾ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਜਿਸ ਤੋਂ ਬਾਅਦ ਯਤਾਰੀਆਂ ਨੇ ਫ਼ਲਾਈਟ ਛੁੱਟਣ ’ਤੇ  ਰੌਲ਼ਾ ਪਾ ਲਿਆ। ਇਹ ਵੀਡੀਓ ਛੇਤੀ ਨਾਲ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। 

Latest News