ਬਾਬਾ ਜੀਵਨ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ

ਬਾਬਾ ਜੀਵਨ ਸਿੰਘ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ

ਕਪੂਰਥਲਾ : ਧੰਨ-ਧੰਨ ਬਾਬਾ ਜੀਵਨ ਸਿੰਘ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਲੜੀ ਤਹਿਤ ਪਿੰਡ ਭੀਲਾ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਧਾਰਮਿਕ ਦੀਵਾਨਾਂ ਦੀ ਆਰੰਭਤਾ ਮੌਕੇ ਭਾਈ ਕੰਵਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਰਾਮ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਲਵਪ੍ਰੀਤ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਤੇ ਬੀਬੀਆਂ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਧੰਨ-ਧੰਨ ਬਾਬਾ ਭਾਈ ਜੀਵਨ ਸਿੰਘ ਤੇ ਉਹਨਾਂ ਦੇ ਸਮੁੱਚੇ ਜੀਵਨ ਸਬੰਧੀ ਇਤਿਹਾਸਕ ਜਾਣਕਾਰੀ ਸੰਗਤ ਨੂੰ ਪ੍ਰਸੰਗਿਕ ਕੀਤੀ। ਸੰਤ ਮਹਾਪੁਰਸ਼ ਬਾਬਾ ਅਮਰੀਕ ਸਿੰਘ ਤੇ ਬਾਬਾ ਹਰਜੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਸਿੰਘ ਸਿੰਘਣੀਆਂ ਦੀਆਂ ਜੀਵਨੀਆਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ, ਇਹਨਾਂ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਦੀ ਸਾਰਥਿਕਤਾ ਨੂੰ ਪਾਇਆ ਜਾ ਸਕਦਾ ਹੈ। ਸੰਗਤ ਦਾ ਧੰਨਵਾਦ ਕਰਦਿਆਂ ਸਾਹਿਬ ਸਿੰਘ ਭੀਲਾ, ਗੁਰਦੀਪ ਸਿੰਘ ਰਾਣਾ, ਜਗਤਾਰ ਸਿੰਘ, ਪ੍ਰਗਟ ਸਿੰਘ ਨੇ ਹਾਜ਼ਰ ਸੰਗਤ ਨੂੰ ਗੁਰਬਾਣੀ ਗੁਰਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਣ ਸਿੰਘ, ਜਗਜੀਤ ਸਿੰਘ, ਸਿਮਰਨਜੀਤ ਸਿੰਘ, ਬਿੱਕਰ ਸਿੰਘ, ਆਪ ਆਗੂ ਕੰਵਰ ਇਕਬਾਲ ਸਿੰਘ, ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਸਤਪਾਲ ਸਿੰਘ, ਸੁੱਖਾ, ਗਗਨਦੀਪ, ਕੁਲਵੰਤ ਸਿੰਘ ਸਮੇਤ ਸਮੂਹ ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਹਾਜ਼ਰ ਸਨ।