Daily Suraj

ਪੰਜਾਬੀ

ਨਵਜੋਤ ਸਿੱਧੂ ਨੂੰ ਪੁਲੀਸ ਨੇ ਦਿੱਲੀ ਐਂਟਰੀ ਪੁਆਇੰਟ ’ਤੇ ਰੋਕਿਆ

04 Nov, 2020 05:30 AM

ਨਵੀਂ ਦਿੱਲੀ, 4 ਨਵੰਬਰ-ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਬੁੱਧਵਾਰ ਨੂੰ ਦਿੱਲੀ ਪੁਲੀਸ ਨੇ ਐਂਟਰੀ ਪੁਆਇੰਟ ’ਤੇ ਰੋਕ ਲਿਆ। ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜੰਤਰ ਮੰਤਰ ’ਤੇ ਕਿਸਾਨੀ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨ ਤੇ ਮਾਲ ਗੱਡੀਆਂ ਦੀ ਬਹਾਲੀ ਨੂੰ ਲੈ ਕੇ ਦਿੱਤੇ ਜਾਣ ਵਾਲੇ ‘ਰਿਲੇਅ ਧਰਨੇ’ ਵਿੱਚ ਸ਼ਾਮਲ ਹੋਣ ਲਈ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਸਿੱਧੂ ਦੀ ਪੁਲੀਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ਲੇ ਸਮੇਤ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੀ ਸਨ। ਸਿੱਧੂ ਨੇ ਮੀਡੀਆ ਨੂੰ ਦੱਸਿਆ ਕਿ ਉਹ ਕਿਸਾਨਾਂ ਦੇ ਹਿੱਤਾਂ ਲਈ ਦਿੱਲੀ ਆਏ ਹਨ। ਉਨ੍ਹਾਂ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ‘ਸੰਘੀ ਢਾਂਚੇ ’ਤੇ ਹਮਲਾ’ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨੀ ਭਾਈਚਾਰੇ ਅਤੇ ਖੇਤੀ ਆਰਥਿਕਤਾ ਨਾਲ ਜੁੜੇ ਹੋਰ ਲੋਕਾਂ ਨੂੰ ਬਰਬਾਦ ਕਰ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨੀਅਤ ਅਤੇ ਨੀਤੀ ਸਾਫ਼ ਨਹੀਂ ਹੈ। ਉਨ੍ਹਾਂ ਕੇਂਦਰ ’ਤੇ ਕਾਰਪੋਰੇਟਾਂ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM