ਦੇਸ਼ ਭਰ ਦੇ ਕਿਸਾਨਾਂ ਨੂੰ ਇਕਜੁੱਟ ਹੋ ਕੇ ਮੋਰਚੇ ਲਈ ਸੰਘਰਸ਼ ਕਰਨ ਦੀ ਅਪੀਲ
- ਪੰਜਾਬ
- 10 Jan,2025

ਖਨੌਰੀ: ਖਨੌਰੀ ਬਾਰਡਰ ਤੋਂ ਕਿਸਾਨ ਆਗੂਆਂ ਨੇ ਪ੍ਰੈਸ ਵਾਰਤਾ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ 46 ਵੇਂ ਦਿਨ ਜਗਜੀਤ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਦਿਨੋਂ ਦਿਨ ਖਰਾਬ ਹੁੰਦੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਜਥੇਬੰਦੀਆ ਇਕੱਠੀਆਂ ਹੋ ਰਹੀਆ ਹਨ।ਕਿਸਾਨ ਆਗੂ ਕਾਕਾ ਕੋਟੜਾ ਨੇ ਕਿਹਾ ਹੈ ਕਿ ਹੁਣ ਮੀਟਿੰਗਾਂ ਦੀ ਉਡੀਕ ਕਰਨ ਦਾ ਸਮਾਂ ਨਹੀਂ ਹੈ। ਹੁਣ ਸਾਨੂੰ ਦੇਸ਼ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੰਗਾ ਮੰਨਵਾਉਣ ਲਈ ਦੋਵੇ ਫੋਰਮਾਂ ਵੱਲੋਂ ਧਰਨਾ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਹਰ ਪਿੰਡ ਵਿਚੋਂ ਇਕ ਟਰੈਕਟਰ ਟਰਾਲੀ ਜ਼ਰੂਰ ਪਹੁੰਚੇ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਨੂੰ ਬਚਾਉਣ ਲਈ ਸਰਕਾਰ ਨੂੰ ਗੱਲਬਾਤ ਕਰਨੀ ਚਾਹੀਦੀ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਕਰਜ਼ੇ ਦੇ ਭਾਰ ਹੇਠਾਂ ਦੱਬੇ ਪਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹੀ ਨਹੀਂ ਪੂਰੇ ਦੇਸ਼ ਦੇ ਕਿਸਾਨਾਂ ਨੂੰ ਸਾਡਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸਾਰੀਆਂ ਜਥੇਬੰਦੀਆਂ ਨੂੰ ਇੱਕਠੇ ਹੋ ਕੇ ਮੋਰਚੇ ਦਾ ਸਾਥ ਦੇਣਾ ਚਾਹੀਦਾ। ਉਨ੍ਹਾਂ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਕਿਸਾਨ ਜਥੇਬੰਦੀਆ ਦੇ ਆਗੂਆਂ ਨੂੰ ਘਰਾਂ ਨੂੰ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ।
ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਅੱਜ ਐਸਕੇ ਐੱਮ ਦੇ ਆਗੂ ਸਾਡੇ ਕੋਲ ਆਏ ਅਤੇ ਅਸੀਂ ਉਨ੍ਹਾਂ ਨੂੰ ਜੀ ਆਇਆ ਕਹਿੰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਸਾਰਿਆ ਨੂੰ ਮਿਲ ਕੇ ਲੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਜਗਜੀਤ ਡੱਲੇਵਾਲ ਦੀ ਸਿਹਤ ਬਚਾਉਣ ਲਈ ਇੱਕਠੇ ਹੋ ਕੇ ਸਰਕਾਰ ਖਿਲਾਫ ਲੜਨਾ ਹੋਵੇਗਾ।
Posted By:

Leave a Reply