Daily Suraj

ਪੰਜਾਬੀ

ਜੋਗਿੰਦਰ ਸਿੰਘ ਮਾਨ ਨੇ ਪੇਂਡੂ ਵਿਕਾਸ ਲਈ ਪੰਚਾਇਤਾਂ ਨੂੰ ਵੰਡੇ 1.25 ਕਰੋੜ ਦੇ ਚੈੱਕ

07 Dec, 2024 05:30 AM

ਫਗਵਾੜਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫਗਵਾੜਾ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਕੁੱਲ 1.25 ਕਰੋੜ ਦੀ ਗ੍ਰਾਂਟ ਦੇ ਚੈੱਕ ਵੱਖ-ਵੱਖ ਵਿਕਾਸ ਕਾਰਜਾਂ ਲਈ ਭੇਟ ਕੀਤੇ ਗਏ। ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਗਵਾੜਾ ਵਿਖੇ ਕਰਵਾਏ ਸਮਾਗਮ ਦੌਰਾਨ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਤੇ ਸੂਬਾ ਸਪੋਕਸ ਪਰਸਨ ਹਰਨੂਰ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਬੀ.ਡੀ.ਪੀ.ਓ. ਦਫ਼ਤਰ ਪੁੱਜੇ। ਉਨ੍ਹਾਂ ਪੰਚਾਇਤਾਂ ਨੂੰ ਗ੍ਰਾਂਟ ਦੇ ਚੈੱਕ ਤਕਸੀਮ ਕਰਦਿਆਂ ਕਿਹਾ ਕਿ ਇਹ ਗ੍ਰਾਂਟਾਂ ਇਸ ਗੱਲ ਦੀ ਗਾਰੰਟੀ ਹਨ ਕਿ ਸੂਬੇ ਦੀ ਆਪ ਪਾਰਟੀ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਪ੍ਰਤੀਬੱਧ ਹੈ। ਮਾਨ ਨੇ ਵਿੱਤੀ ਵਰ੍ਹੇ 2023-24 ਤਹਿਤ 75 ਲੱਖ ਰੁਪਏ ਦੀ ਗ੍ਰਾਂਟ ਬਕਾਇਆ ਸੀ ਪਰ ਪਿਛਲੀਆਂ ਪੰਚਾਇਤਾਂ ਦਾ ਸਮਾਂ ਖ਼ਤਮ ਹੋਣ ਕਰ ਕੇ ਇਨ੍ਹਾਂ ਦੀ ਵੰਡ ਰੁਕੀ ਹੋਈ ਸੀ। ਜਦਕਿ ਵਿੱਤੀ ਵਰ੍ਹੇ 2024-25 ਤਹਿਤ 50 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ।

Posted By: Daily Suraj Bureau

Latest News