ਦਿੱਲੀ 'ਚ ਵੋਟਿੰਗ ਤੋਂ 5 ਦਿਨ ਪਹਿਲਾਂ 'AAP' 'ਚ ਅਸਤੀਫ਼ਿਆਂ ਦਾ ਝੜੀ, 7 ਵਿਧਾਇਕਾਂ ਨੇ ਪੱਤਰ ਲਿਖ ਕੇ ਦੱਸਿਆ ਕਾਰਨ

ਦਿੱਲੀ 'ਚ ਵੋਟਿੰਗ ਤੋਂ 5 ਦਿਨ ਪਹਿਲਾਂ 'AAP' 'ਚ ਅਸਤੀਫ਼ਿਆਂ ਦਾ ਝੜੀ, 7 ਵਿਧਾਇਕਾਂ ਨੇ ਪੱਤਰ ਲਿਖ ਕੇ ਦੱਸਿਆ ਕਾਰਨ

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੱਤ ਵਿਧਾਇਕ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਹਨ। ਸਭ ਤੋਂ ਪਹਿਲਾਂ, ਮਹਿਰੌਲੀ ਦੇ ਵਿਧਾਇਕ ਨਰੇਸ਼ ਯਾਦਵ ਨੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੱਤ ਹੋਰ ਵਿਧਾਇਕਾਂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ।

ਇਨ੍ਹਾਂ ਵਿੱਚ ਜਨਕਪੁਰੀ ਤੋਂ ਵਿਧਾਇਕ ਰਾਜੇਸ਼ ਰਿਸ਼ੀ, ਪਾਲਮ ਤੋਂ ਭਾਵਨਾ ਗੌੜ, ਬਿਜਵਾਸਨ ਤੋਂ ਬੀਐਸ ਜੂਨ, ਆਦਰਸ਼ ਨਗਰ ਤੋਂ ਪਵਨ ਸ਼ਰਮਾ, ਕਸਤੂਰਬਾ ਨਗਰ ਤੋਂ ਮਦਨਲਾਲ, ਤ੍ਰਿਲੋਕਪੁਰੀ ਤੋਂ ਰੋਹਿਤ ਮਹਿਰੌਲੀਆ ਸ਼ਾਮਲ ਹਨ। ਸਾਰੇ ਵਿਧਾਇਕ ਆਪਣੀਆਂ ਟਿਕਟਾਂ ਰੱਦ ਹੋਣ ਕਾਰਨ ਨਾਰਾਜ਼ ਸਨ।