ਲੁਧਿਆਣਾ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ, 17 ਕਰੋੜ ਦੀ ਲਾਗਤ ਦੇ ਸਕੂਲ ਨਵੀਨੀਕਰਨ ਦਾ ਕੀਤਾ ਉਦਘਾਟਨ

ਲੁਧਿਆਣਾ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ, 17 ਕਰੋੜ ਦੀ ਲਾਗਤ ਦੇ ਸਕੂਲ ਨਵੀਨੀਕਰਨ ਦਾ ਕੀਤਾ ਉਦਘਾਟਨ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੱਕਣ ਲਈ ਨਿਤ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਨੂੰ ਜਾਰੀ ਰੱਖਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਗਰਜ ਸਕੂਲ ਆਫ ਐਮੀਨੈਂਸ ਦੇ ਨਵੀਨੀਕਰਨ ਲਈ 17 ਕਰੋੜ ਦੇ ਪ੍ਰੋਜੈਕਟ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਸਿੱਖਿਆ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਬੱਚੇ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਥੇ ਹੀ, ਲੜਕੀਆਂ ਦੀ ਸਿੱਖਿਆ, ਉਨ੍ਹਾਂ ਦੇ ਵਿਕਾਸ ਅਤੇ ,ਖੇਡਾਂ ਵਿੱਚ ਰੁਚੀ ਵਧਾਉਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲਾਂ ਨੂੰ ਇਨਾ ਅਤੀ ਆਧੁਨਿਕ ਕਰ ਦਿੱਤਾ ਜਾਵੇਗਾ ਕਿ ਸਰਕਾਰੀ ਸਕੂਲ ਸੂਬੇ ਭਰ ਦੇ ਨਾਮੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣਗੇ। ਉਹਨਾਂ ਕਿਹਾ ਕਿ ਸੂਬੇ ਭਰ ਦੇ ਲਗਭਗ 8000 ਸਕੂਲਾਂ ਨੂੰ ਚਾਰ ਦੀਵਾਰੀ ਕਰਕੇ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਮਾਪੇ ਬੇਫਿਕਰ ਹੋ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਨ ਲਈ ਭੇਜ ਸਕਣ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਸਕੂਲ ਬਣ ਕੇ ਤਿਆਰ ਹਨ ਉਨ੍ਹਾਂ ਨੂੰ ਜਲਦ ਹੀ ਵਿਦਿਆਰਥੀਆਂ ਲਈ ਸ਼ੁਰੂ ਕਰ ਦਿੱਤਾ ਜਾਵੇਗਾ।