ਡਿਪਟੀ ਡੀਈਓ ਵੱਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ
- ਪੰਜਾਬ
- 07 Dec,2024

ਫਾਜਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਰਮਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਜਿੱਥੇ ਬੱਚਿਆਂ ਦੇ ਪੜ੍ਹਾਈ ਦੇ ਪੱਧਰ ਦਾ ਨਿਰੀਖਣ ਕੀਤਾ ਉੱਥੇ ਉਹਨਾਂ ਨੇ ਮਿਡ ਡੇ ਮੀਲ ਅਤੇ ਸਕੂਲੀ ਪ੍ਰਬੰਧਾਂ ਦੀ ਪੜਤਾਲ ਵੀ ਕੀਤੀ। ਸ ਪਰਮਿੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੇਵਾਲਾ, ਝੋਰੜਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਖਾਂਟਵਾਂ, ਵਹਾਬ ਵਾਲਾ ਤੇ ਰਾਮਸਰਾ ਦੇ ਸਕੂਲਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਨੇ ਬੱਚਿਆਂ ਦੇ ਸਿੱਖਿਆ ਪੱਧਰ ਦਾ ਮੂਲਾਂਕਣ ਕੀਤਾ। ਖਾਂਟਵਾਂ ਦੀ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵੇਖ ਕੇ ਉਹਨਾਂ ਖੁਸ਼ੀ ਪ੍ਰਗਟ ਕੀਤੀ ਤੇ ਸਕੂਲ ਹੈਡ ਟੀਚਰ ਕਰਮਜੀਤ ਕੌਰ ਢਿੱਲੋਂ ਸਮੇਤ ਸਮੂਹ ਸਟਾਫ ਮੈਂਬਰਾਂ ਦੀ ਪ੍ਰਸ਼ੰਸਾ ਵੀ ਕੀਤੀ। ਇਸ ਦੌਰਾਨ ਉਹਨਾਂ ਅਧਿਆਪਕਾਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਤੇ ਪਰਮਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਚ ਵੱਡੇ ਪੱਧਰ ਤੇ ਬਦਲਾਅ ਹੋਏ ਹਨ। ਉਹਨਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਨਿੱਜੀ ਸਕੂਲਾਂ ਦੇ ਮੁਕਾਬਲੇ ਅੱਗੇ ਨਿਕਲ ਰਹੇ ਹਨ। ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਸਕੂਲਾਂ ਵਿੱਚ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਉਪਲਬਧ ਹਨ। ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।
Posted By:

Leave a Reply