ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਬਲਕੌਰ ਸਿੰਘ ਪਹੁੰਚੇ ਖਨੌਰੀ ਬਾਰਡਰ
- ਪੰਜਾਬ
- 19 Dec,2024

ਖਨੌਰੀ - ਅੱਜ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਪਹੁੰਚੇ। ਉਨ੍ਹਾਂ ਨੇ ਜਗਜੀਤ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ।ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ 24 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਉਲਟੀਆਂ ਵੀ ਆਈਆਂ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫ਼ੀ ਘੱਟ ਗਿਆ ਹੈ। ਉਨ੍ਹਾਂ ਦੀ ਹਾਲਾਤ ਬਹੁਤ ਨਾਜ਼ੁਕ ਹੋ ਚੁੱਕੀ ਹੈ। ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਵੀ ਕੀਤੀ। ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਪ੍ਰਗਟਾਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੇ ਟੈਸਟਾਂ ਦੀ ਰਿਪੋਰਟ ਵੀ ਮੰਗੀ ਹੈ। ਰਿਪੋਰਟ ਸਬੰਧੀ ਪੰਜਾਬ ਸਰਕਾਰ ਨੂੰ ਭਲਕੇ ਦੁਪਹਿਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।
Posted By:

Leave a Reply