ਭਲਕੇ ਸ੍ਰੀ ਅੰਮ੍ਰਿਤਸਰ ਸਾਹਿਬ, ਜਲੰਧਰ ਤੇ ਪਟਿਆਲਾ ’ਚ ਜ਼ੋਨ ਪੱਧਰੀ ਰੋਸ ਮਾਰਚ ਦਾ ਐਲਾਨ
- ਪੰਜਾਬ
- 14 Dec,2024

ਬਠਿੰਡਾ : ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੌਤੀ ਬੰਦ ਕਰਨ ਅਤੇ ਤਨਖਾਹਾਂ ’ਚ ਵਾਧੇ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਨਗਰ ਨਿਗਮ ਅਤੇ ਨਗਰ ਕੌਸਲ ਚੋਣਾਂ ਵਿਚ ਆਪ ਦਾ ਵਿਰੋਧ ਕਰਨ ਦੀ ਤਿਆਰੀ ਕਰ ਲਈ ਹੈ। ਵਾਰ ਵਾਰ ਮੰਗਾਂ ਮੰਨਣ ਦੇ ਬਾਵਜੂਦ ਮਸਲੇ ਹੱਲ ਨਾ ਹੋਣ ਦੀ ਸੂਰਤ ਵਿਚ ਇਨ੍ਹਾਂ ਮੁਲਾਜ਼ਮਾਂ ਵੱਲੋਂ ਸਖਤ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਸ੍ਰੀ ਅਮ੍ਰਿੰਤਸਰ ਸਾਹਿਬ, ਜਲੰਧਰ ਤੇ ਪਟਿਆਲਾ ਵਿਚ ਜ਼ੋਨ ਪੱਧਰੀ ਰੋਸ ਪ੍ਰਦਰਸ਼ਨ ਤੇ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਨਾਮ ਪੱਤਰ ਡਾਕ ਰਾਹੀਂ ਭੇਜੇ ਗੲ ਹਨ, ਜਿਸ ਵਿਚ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ, ਤਨਖਾਹ ਕਟੌਤੀ ਕਰਨ ਅਤੇ ਤਨਖਾਹਾਂ ਵਿਚ ਵਾਧਾ ਨਾ ਕਰਨ ਸਬੰਧੀ ਖੁੱਲੇ ਸਵਾਲ ਕੀਤੇ ਗਏ। ਬੀਤੇ ਦਿਨ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਅੱਠਵੀ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਦਫ਼ਤਰੀ ਕਰਮਚਾਰੀਆਂ ਦੇ ਮਾਮਲਿਆਂ ਨੂੰ 15 ਦਿਨ ਦੇ ਅੰਦਰ ਅੰਦਰ ਨਿਬੇੜਿਆ ਜਾਵੇ। ਸਿੱਖਿਆ ਵਿਭਾਗ ਦੇ ਦਫਤਰੀ ਕਾਮਿਆ ਦੀ ਪੂਰੇ ਪੰਜਾਬ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ ਅੱਜ ਵੀ ਜਾਰੀ ਰਹੀ ਅਤੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ 14 ਦਿਨ ਵਿਚ ਦਾਖਲ ਹੋ ਗਿਆ।
Posted By:

Leave a Reply