ਆਰਐੱਮਪੀਆਈ ਵਲੋਂ 'ਸੰਵਿਧਾਨ ਬਚਾਓ, ਮੋਦੀ ਹਟਾਓ’ ਤਹਿਤ ਕੀਤਾ ਰੋਸ ਪ੍ਰਦਰਸ਼ਨ
ਬਟਾਲਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਤਹਿਸੀਲ ਬਟਾਲਾ ਦੇ ਪਿੰਡ ਛਿੱਤ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜਸਵਿੰਦਰ ਸਿੰਘ ਛਿੱਤ, ਬਲਕਾਰ ਸਿੰਘ ਅਤੇ ਰਣਜੀਤ ਸਿੰਘ ਫੌਜੀ ਛਿੱਤ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ 'ਸੰਵਿਧਾਨ ਬਚਾਓ, ਮੋਦੀ ਹਟਾਓ' ਦੇ ਨਾਅਰੇ ਲਗਾਏ।ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਘਬੀਰ ਸਿੰਘ ਪਕੀਵਾਂ ਅਤੇ ਸੂਬਾ ਕਮੇਟੀ ਮੈਂਬਰ ਕਾਮਰੇਡ ਸ਼ਮਸ਼ੇਰ ਸਿੰਘ ਨਵਾਂ ਪਿੰਡ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਵਿਰੁੱਧ ਬੋਲੀ ਗਈ ਭਾਸ਼ਾ ਦੀ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਹਿ ਮੰਤਰੀ ਅਸਤੀਫਾ ਦੇਵੇ ਅਤੇ ਡਾ. ਅੰਬੇਡਕਰ ਦੇ ਸੰਬੰਧ ਵਿੱਚ ਬੋਲੇ ਗਏ ਘਮੰਡੀ ਲਫ਼ਜ਼ਾਂ ਦੀ ਮੁਆਫੀ ਮੰਗੇ। ਆਗੂਆਂ ਨੇ ਕਿਹਾ ਕਿ ਆਰਐੱਸਐੱਸ ਦੇਸ਼ ਵਿੱਚ ਆਪਣੀ ਫਿਰਕੂ ਵਿਚਾਰਧਾਰਾ ਲਾਗੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਨੇ ਦਲਿਤਾਂ ਅਤੇ ਗਰੀਬ ਆਮ ਲੋਕਾਂ ਦਾ ਨਿਰਾਦਰ ਕੀਤਾ ਹੈ, ਜੋ ਕਿ ਅਤਿਨਿੰਦਣ ਯੋਗ ਹੈ। ਇਸ ਮੌਕੇ ਤੇ ਕਈ ਆਗੂਆਂ ਅਤੇ ਪਾਰਟੀ ਮੈਂਬਰ ਹਾਜ਼ਰ ਸਨ।
Posted By: Daily Suraj Bureau