Daily Suraj

ਪੰਜਾਬੀ

ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਆਪ ਵਿੱਚ ਹੋਏ ਸ਼ਾਮਿਲ

19 Oct, 2020 05:30 AM

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ ) - ਆਮ ਆਦਮੀ ਪਾਰਟੀ ਹਲਕਾ ਸੰਗਰੂਰ ਦੇ ਸੀਨੀਅਰ ਆਗੂ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿਚ ਸੰਗਰੂਰ ਦੇ ਨਾਨਕਪੁਰਾ ਵਾਰਡ ਨੰ:14 ਤੋਂ ਗੁਰਪ੍ਰੀਤ ਸਿੰਘ ਰਾਜਾ ਆਪਣੇ ਪਰਿਵਾਰ ਅਤੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਗੁਰਪ੍ਰੀਤ ਰਾਜਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਹਰ ਵਰਗ ਨਾਲ ਵਾਅਦਾ ਖਿਲਾਫੀ ਕੀਤੀ ਹੈ ਅਤੇ ਨੌਜਵਾਨਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਉਹ ਆਮ ਆਦਮੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਮੀਡੀਆ ਨਾਲ ਗੱਲਬਾਤ ਕਰਦਿਆਂ ਆਪ ਆਗੂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਅੱਜ ਪੂਰਾ ਦੇਸ਼ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਦੁਖੀ ਹੈ ਕਿਉਂਕਿ ਅਕਾਲੀ ਦਲ ਅਤੇ ਭਾਜਪਾ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਪੰਜਾਬ ਨੂੰ ਵੇਚਣਾ ਚਾਹੁੰਦਾ ਹੈ ਅਤੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋ ਅੱਜ ਹਰ ਇਕ ਵਰਗ ਦੁਖੀ ਹੈ ਜਿਸ ਲਈ ਹਰ ਇਕ ਵਿਅਕਤੀ ਬਦਲਾਅ ਚਾਹੁੰਦਾ ਹੈ ਅਤੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦਾ ਹੈ। ਇਸ ਮੌਕੇ ਆਪ ਆਗੂ ਗੁਰਚਰਨ ਸਿੰਘ,ਅਵਤਾਰ ਤਾਰੀ,ਸਿਕੰਦਰ ਸਿੰਘ, ਹਰਦੀਪ ਤੂਰ,ਨੋਨੀ ਸੰਗਰੂਰ,ਹਰਪ੍ਰੀਤ ਚਹਿਲ,ਅਮਰੀਕ ਸਿੰਘ ਅਤੇ ਯਾਦਵਿੰਦਰ ਤੂਰ ਹਾਜ਼ਰ ਰਹੇ।

Posted By: Daily Suraj Bureau

Latest News