ਸਰਕਾਰੀ ਹਾਈ ਸਕੂਲ ਸਾਧੂਚੱਕ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ
ਗੁਰਦਾਸਪੁਰ: ਰਾਸ਼ਟਰੀ ਅਵਿਸ਼ਕਾਰ ਅਭਿਆਨ ਦੇ ਤਹਿਤ ਸਰਕਾਰੀ ਹਾਈ ਸਕੂਲ ਸਾਧੂਚੱਕ ਵਿਖੇ ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਇੰਨਾਂ ਮੁਕਾਬਲਿਆਂ ਵਿੱਚ ਸੈਕੰਡਰੀ ਵਿੰਗ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਸਾਧੂਚੱਕ ਦੀਆਂ ਵਿਦਿਆਰਥਣਾਂ ਸ਼ਿਫਾ(ਨੌਵੀਂ ਜਮਾਤ) ਅਤੇ ਸਿਮਰਨ ਮੱਟੂ(ਦਸਵੀਂ ਜਮਾਤ) ਨੇ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ ਤੇ ਹੋਏ ਕੁਇਜ਼ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਹੈੱਡ ਮਾਸਟਰ ਦਵਿੰਦਰ ਕੁਮਾਰ,ਰਾਜਬੀਰ,ਪ੍ਰੇਮ ਬਾਲਾ,ਪ੍ਰਿਆ,ਬਾਲ ਰੇਨੂੰ ਤੇ ਸਮੂਹ ਸਟਾਫ ਮੌਜੂਦ ਸੀ।
Posted By: Daily Suraj Bureau