ਭਾਰਤੀਯ ਜਨਤਾ ਪਾਰਟੀ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ
- ਰਾਜਨੀਤੀ
- 14 Dec,2024

ਨਵੀ ਦਿੱਲੀ : ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ (97) ਦੀ ਸਿਹਤ ਅਚਾਨਕ ਇਕ ਵਾਰ ਫਿਰ ਵਿਗੜ ਗਈ ਹੈ। ਉਨ੍ਹਾਂ ਨੂੰ ਦੇਰ ਰਾਤ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਲਾਲ ਕ੍ਰਿਸ਼ਨ ਅਡਵਾਨੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ।
ਲਾਲ ਕ੍ਰਿਸ਼ਨ ਅਡਵਾਨੀ ਨੂੰ ਪਿਛਲੇ ਚਾਰ-ਪੰਜ ਮਹੀਨਿਆਂ ਵਿੱਚ ਚੌਥੀ ਵਾਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਗਸਤ ਮਹੀਨੇ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਲਾਲ ਕ੍ਰਿਸ਼ਨ ਅਡਵਾਨੀ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹਨ।
Posted By:

Leave a Reply