Daily Suraj

ਪੰਜਾਬੀ

ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ, ਬਾਅਦ ਵਿਚ ਕੀਤਾ ਜਾਵੇਗਾ ਅੰਦੋਲਨ ਮਜ਼ਬੂਤ - ਟਿਕੈਤ

01 Nov, 2021 05:30 AM

ਨਵੀਂ ਦਿੱਲੀ,1 ਨਵੰਬਰ - ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਗੱਲਬਾਤ ਕਰ ਹੱਲ ਕੱਢਣ ਲਈ 26 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ ਅਤੇ ਕਿਹਾ ਹੈ ਕਿ ਉਸ ਤੋਂ ਬਾਅਦ 27 ਨਵੰਬਰ ਤੋਂ ਪਿੰਡਾਂ ਦੇ ਕਿਸਾਨ ਟਰੈਕਟਰਾਂ ਨਾਲ ਚਾਰੋਂ ਪਾਸੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪਹੁੰਚਣਗੇ ਅਤੇ ਪ੍ਰਦਰਸ਼ਨ ਸਥਾਨਾਂ 'ਤੇ ਅੰਦੋਲਨ ਨੂੰ ਮਜ਼ਬੂਤ ਕਰਨਗੇ | ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਕਿਸਾਨੀ ਅੰਦੋਲਨ ਨੂੰ ਇਕ ਸਾਲ ਪੂਰਾ ਹੋ ਜਾਵੇਗਾ |

Latest News