ਸਕਾਲਰ ਫੀਲਡਜ਼ ਪਬਲਿਕ ਸਕੂਲ ’ਚ ਗਣਤੰਤਰ ਦਿਵਸ ਮਨਾਇਆ
- ਪੰਜਾਬ
- 25 Jan,2025

ਪਟਿਆਲਾ : ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਵਿੱਚ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਰੰਗਾਰੰਗ ਅਤੇ ਗਿਆਨ ਵਰਧਕ ਸਰਗਰਮੀਆਂ ਵਿੱਚ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੇ ਸੁਰਾਂ ਨਾਲ ਹੋਈ, ਜਿਸ ਨੇ ਉਸ ਸਮੇਂ ਮੌਜੂਦ ਹਰ ਵਿਦਿਆਰਥੀ ਨੂੰ ਦੇਸ਼ਭਗਤੀ ਦੇ ਜਜ਼ਬੇ ਨਾਲ ਭਰ ਦਿੱਤਾ। ਇਸ ਦੌਰਾਨ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਕਵਿਜ਼ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਗਣਤੰਤਰ ਦਿਵਸ ਅਤੇ ਭਾਰਤੀ ਸੰਵਿਧਾਨ ਨਾਲ ਸਬੰਧਿਤ ਸਵਾਲਾਂ ਦੇ ਉਤਸ਼ਾਹ ਨਾਲ ਜਵਾਬ ਦਿੱਤੇ। ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਦੇਸ਼ਭਗਤੀ ਨਾਲ ਭਰਪੂਰ ਪ੍ਰੋਗਰਾਮਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ ਗਾਏ। ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ’ਤੇ ਭਾਸ਼ਣ ਵੀ ਦਿੱਤਾ ਗਿਆ। ਜਿਸ ’ਚ ਗਣਤੰਤਰ ਦੇ ਦਿਵਸ ਦੇ ਅਸਲੀ ਅਰਥਾਂ ਨੂੰ ਦਰਸਾਇਆ ਗਿਆ। ਹਰ ਪੇਸ਼ਕਸ਼ ਵਿਦਿਆਰਥੀਆਂ ਦੀ ਅਦਭੁਤ ਕਲਾ ਅਤੇ ਦੇਸ਼ ਪ੍ਰਤੀ ਪ੍ਰੇਮ ਨੂੰ ਪ੍ਰਗਟ ਕਰ ਰਹੀ ਸੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਸਐੱਸ ਸੋਢੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਦਿਨ ਸਾਨੂੰ ਸਿਰਫ ਆਪਣੇ ਹੱਕਾਂ ਦੀ ਯਾਦ ਨਹੀਂ ਦਿਵਾਉਂਦਾ, ਸਗੋਂ ਸਾਨੂੰ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਣਾ ਵੀ ਦਿੰਦਾ ਹੈ। ਇਹ ਸਮਾਗਮ ਸਿਰਫ ਰੰਗਾਰੰਗ ਪੇਸ਼ਕਸ਼ਾਂ ਤਕ ਸੀਮਿਤ ਨਹੀਂ ਸੀ, ਸਗੋਂ ਵਿਦਿਆਰਥੀਆਂ ਨੂੰ ਭਾਰਤੀ ਗਣਤੰਤਰ ਅਤੇ ਸੰਵਿਧਾਨ ਦੇ ਮੁੱਖ ਸਿਧਾਂਤਾਂ ਨੂੰ ਸਮਝਣ ਦਾ ਮੌਕਾ ਦਿਵਾਉਣ ਦਾ ਉਦੇਸ਼ ਵੀ ਸੀ। ਸਕਾਲਰ ਫੀਲਡਜ਼ ਪਬਲਿਕ ਸਕੂਲ ਨੇ ਫਿਰ ਸਾਬਤ ਕੀਤਾ ਕਿ ਇਹ ਸਿਰਫ਼ ਸਿੱਖਿਆ ਦਾ ਮੰਦਰ ਨਹੀਂ, ਸਗੋਂ ਨਵੀਂ ਪੀੜ੍ਹੀ ਦੇ ਭਵਿੱਖ ਨੂੰ ਰਾਸ਼ਟਰੀ ਮੂਲ ਪ੍ਰੇਰਨਾਵਾਂ ਨਾਲ ਸੰਵਾਰਨ ਵਾਲਾ ਕੇਂਦਰ ਹੈ।
Posted By:

Leave a Reply