ਓਨੇ ਨਾਸ਼ਨ ਓਨੇ ਇਲੈਕਤੀਓਂ’ ਬਿੱਲ ‘ਤੇ ਲੋਕ ਸਭਾ ਵਿੱਚ ਹੋਈ ਵੋਟਿੰਗ
- ਰਾਜਨੀਤੀ
- 17 Dec,2024

ਨਵੀਂ ਦਿੱਲੀ - ‘ਇਕ ਦੇਸ਼, ਇਕ ਚੋਣ’ ਸੰਵਿਧਾਨ (129ਵਾਂ ਸੋਧ) ਬਿੱਲ ਲੋਕ ਸਭਾ ‘ਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਸ ਦੀ ਸ਼ੁਰੂਆਤ ਕੀਤੀ ਹੈ। ਕਾਨੂੰਨ ਮੰਤਰੀ ਨੇ ਬਿੱਲ ਨੂੰ ਜੇਪੀਸੀ (ਸੰਯੁਕਤ ਸੰਸਦੀ ਕਮੇਟੀ) ਕੋਲ ਭੇਜਣ ਦਾ ਪ੍ਰਸਤਾਵ ਦਿੱਤਾ ਹੈ। ਹੁਣ ਇਸ ਨੂੰ ਜੇਪੀਸੀ ਕੋਲ ਭੇਜਿਆ ਗਿਆ ਹੈ। ਸਦਨ ਵਿੱਚ ਬਿੱਲ ਨੂੰ ਪ੍ਰਵਾਨ ਕਰਨ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਵੋਟਿੰਗ ਕਰਵਾਈ ਗਈ। ਬਿੱਲ ਦੇ ਪੱਖ ‘ਚ 220 ਵੋਟਾਂ ਪਈਆਂ, ਜਦਕਿ ਵਿਰੋਧ ‘ਚ 149 ਵੋਟਾਂ ਪਈਆਂ। ਹਾਲਾਂਕਿ ਵਿਰੋਧੀ ਪਾਰਟੀਆਂ ਨੇ ਇਸ ‘ਤੇ ਇਤਰਾਜ਼ ਜਤਾਇਆ ਹੈ। ਵਿਰੋਧੀ ਧਿਰ ਦੇ ਇਤਰਾਜ਼ ਮਗਰੋਂ ਪਰਚੀ ਰਾਹੀਂ ਵੋਟਿੰਗ ਕਰਵਾਈ ਗਈ।ਲੋਕ ਸਭਾ ਸਪੀਕਰ ਓਮ ਬਿਰਲਾ ਨੇ ਨਤੀਜਿਆਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸਤਾਵ ਪੇਸ਼ ਕਰਨ ਦੇ ਹੱਕ ਵਿੱਚ 269 ਅਤੇ ਵਿਰੋਧ ਵਿੱਚ 198 ਵੋਟਾਂ ਪਈਆਂ।
Posted By:

Leave a Reply