ਬਲਾਕ ਪੱਧਰੀ ਕਰਾਟੇ ਮੁਕਾਬਲਾ ਸਰਕਾਰੀ ਹਾਈ ਸਕੂਲ ਬਸਰਾਏ ਵਿਖੇ ਕਰਵਾਇਆ

ਬਲਾਕ ਪੱਧਰੀ ਕਰਾਟੇ ਮੁਕਾਬਲਾ ਸਰਕਾਰੀ ਹਾਈ ਸਕੂਲ ਬਸਰਾਏ ਵਿਖੇ ਕਰਵਾਇਆ

ਕਾਦੀਆਂ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਾਸਪੁਰ ਜਗਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਲੜਕੀਆਂ ਦੀ ਸਮਾਜਿਕ ਸੁਰੱਖਿਆ ਦੇ ਲਈ ਕਰਾਟੇ ਟਰੇਨਿੰਗ ਦੀ ਵਿਵਸਥਾ ਕੀਤੀ ਗਈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੇ ਕੁਮਾਰ ਬਲਾਕ ਨੋਡਲ ਅਫ਼ਸਰ ਕਮ ਹੈਡਮਾਸਟਰ ਨੇ ਦੱਸਿਆ ਕਿ ਬਲਾਕ ਕਾਦੀਆਂ ਵਨ ਦਾ ਬਲਾਕ ਪੱਧਰੀ ਕਰਾਟੇ ਮੁਕਾਬਲਾ ਸਰਕਾਰੀ ਹਾਈ ਸਕੂਲ ਬਸਰਾਏ ਵਿਖੇ ਕਰਵਾਇਆ ਗਿਆ। ਇਹ ਮੁਕਾਬਲਾ ਦੋ ਵਰਗਾਂ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀ ਦੇ ਵੱਖ-ਵੱਖ ਭਾਰ ਵਰਗਾਂ ਵਿੱਚ ਕਰਵਾਇਆ ਗਿਆ। ਜੇਤੂ ਬੱਚਿਆਂ ਨੂੰ ਵਿਜੇ ਕੁਮਾਰ ਹੈਡਮਾਸਟਰ ਕਮ ਬਲਾਕ ਨੋਡਲ ਅਫਸਰ ਕਾਦੀਆਂ-1, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਸ਼ਸ਼ੀ ਕਿਰਨ, ਹੈਡਮਿਸਟਸ ਰਜਵੰਤ ਕੌਰ ਸਰਕਾਰੀ ਹਾਈ ਸਕੂਲ ਤੁਗਲਵਾਲਾ ਅਤੇ ਰਿਟਾਇਰਡ ਡੀਆਰਪੀ ਦਿਲਬਾਗ ਸਿੰਘ ਦੀ ਸਮੂਹ ਟੀਮ ਨੇ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਬਲਾਕ ਪੱਧਰੀ ਕਰਾਟੇ ਮੁਕਾਬਲੇ ਨੂੰ ਸਫਲ ਬਣਾਉਣ ਲਈ ਕੁਲਦੀਪ ਕੌਰ ਡੀਪੀਈ ਸਰਕਾਰੀ ਹਾਈ ਸਕੂਲ ਬਸਰਾਏ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਟੂਰਨਾਮੈਂਟ ਵਿੱਚ ਜਜਮੈਂਟ ਦੀ ਭੂਮਿਕਾ ਰਾਜਵਿੰਦਰ ਕੌਰ ਲੈਕਚਰਾਰ ਸਰੀਰਕ ਸਿੱਖਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਟਰ ਕਲਾਂ, ਡੀਪੀਈ ਗੁਰਮੇਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ, ਹਰਜੀਤ ਕੌਰ ਡੀਪੀਈ ਸਰਕਾਰੀ ਹਾਈ ਸਕੂਲ ਕਾਹਲਵਾਂ ਅਤੇ ਸੰਦੀਪ ਕੌਰ ਡੀਪੀਈ ਸਰਕਾਰੀ ਹਾਈ ਸਕੂਲ ਤੁਗਲਵਾਲ ਨੇ ਨਿਭਾਈ। ਕੋਚ ਵਜੋਂ ਅਜਮਲ ਮਸੀਹ ਮਨਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਵਿਲੀਅਮ ਅਤੇ ਜਸ਼ਨ ਨੇ ਅਹਿਮ ਭੂਮਿਕਾ ਨਿਭਾਈ। ਵੱਖ-ਵੱਖ ਸਕੂਲਾਂ ਵੱਲੋਂ ਆਏ ਹੋਏ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਦੁਆਰਾ ਕੀਤੇ ਗਏ ਪ੍ਰਬੰਧ ਦੀ ਸਲਾਘਾ ਕੀਤੀ ਗਈ। ਇਸ ਮੌਕੇ ਸਿਕੰਦਰ ਸਿੰਘ, ਸ਼ਰਨਜੀਤ ਕੌਰ, ਮਨਦੀਪ ਕੌਰ, ਕੁਲਦੀਪ ਕੌਰ, ਮਲਿਕਾ ਗੁਰਾਇਆ, ਨੇਹਾ ਠਾਕੁਰ, ਜਰਨੈਲ ਸਿੰਘ, ਸਤਨਾਮ ਸਿੰਘ, ਨਵਪ੍ਰੀਤ ਕੌਰ, ਮੰਗਲ ਸਿੰਘ ਹਾਜ਼ਰ ਸਨ, ਜਿਨ੍ਹਾਂ ਨੇ ਇਸ ਪ੍ਰਬੰਧ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ।