ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਪਲਾਟ ਅਲਾਟ ਘੁਟਾਲੇ ’ਚੋਂ ਬਰੀ ਹੋਣ ’ਤੇ ਕਾਂਗਰਸੀਆਂ ’ਚ ਖ਼ੁਸ਼ੀ ਦਾ ਮਾਹੌਲ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਪਲਾਟ ਅਲਾਟ ਘੁਟਾਲੇ ’ਚੋਂ ਬਰੀ ਹੋਣ ’ਤੇ ਕਾਂਗਰਸੀਆਂ ’ਚ ਖ਼ੁਸ਼ੀ ਦਾ ਮਾਹੌਲ

ਹੁਸ਼ਿਆਰਪੁਰ : ਪਲਾਟ ਅਲਾਟ ਘੋਟਾਲੇ ਵਿਚ ਵਿਜੀਲੈਂਸ ਵਲੋਂ ਦਰਜ ਕੇਸ ਵਿਚ ਸ਼ੁੱਕਰਵਾਰ ਨੂੰ ਅਦਾਲਤ ਵਲੋਂ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਬਰੀ ਕਰਨ ਤੋਂ ਬਾਅਦ ਹੁਸ਼ਿਆਰਪੁਰ ਸ਼ਹਿਰ ਵਿਚ ਖ਼ੁਸ਼ੀ ਦਾ ਮਾਹੌਲ ਪੈਦਾ ਹੋ ਗਿਆ। ਅੱਜ ਆਪਣੇ ਗ੍ਰਹਿ ਵਿਖੇ ਉਨ੍ਹਾਂ ਦੀ ਸਪੁੱਤਰੀ ਅਤੇ ਪੁੱਤਰ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਪਰਮਾਤਮਾ ਅਤੇ ਨਿਆਂ ਪਾਲਿਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ਼ ਮੰਤਰੀ ਭਗਵੰਤ ਮਾਨ ਵਲੋਂ ਕਾਂਗਰਸੀਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸ ਦਾ ਉੱਤਰ ਪੰਜਾਬ ਸਰਕਾਰ ਨੂੰ ਅਦਾਲਤ ਵਿਚ ਮਿਲ ਗਿਆ। ਉਨ੍ਹਾਂ ਕਿਹਾ ਕਿ ਦੂਜਾ ਕੇਸ ਵੀ ਫਰਜੀ ਹੈ। ਉਨ੍ਹਾਂ ਦੱਸਿਆ ਕਿ ਪਲਾਟ ਅਲਾਟ ਘੋਟਾਲੇ ਵਿਚ ਸਰਕਾਰ ਵਲੋਂ ਲਗਾਏ ਦੋਸ਼ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ ਕਿਉਂਕਿ ਸਰਕਾਰ ਨੇ ਝੂਠੀ ਵਾਹ ਵਾਹ ਖੱਟਣ ਲਈ ਕਾਂਗਰਸੀਆਂ ਨੂੰ ਨਿਸ਼ਾਨਾ ਬਣਾਇਆ ਸੀ। ਇੱਕ ਪ੍ਰਸ਼ਨ ਦੇ ਉੱਤਰ ਵਿਚ ਉਨ੍ਹਾਂ ਕਿਹਾ ਕਿ ਮੁੱਖ਼ ਮੰਤਰੀ ਵਲੋਂ ਵਾਰ ਵਾਰ ਨੋਟਾਂ ਦੀ ਮਸ਼ੀਨ ਬਾਰੇ ਪ੍ਰਚਾਰ ਕਰਨ ’ਤੇ ਕਿਹਾ ਕਿ ਹੁਸ਼ਿਆਰਪੁਰ ਇੱਕ ਵਪਾਰੀਆਂ ਦਾ ਸ਼ਿਹਰ ਹੈ ਅਤੇ ਉਹ ਆਪ ਖ਼ੁਦ ਖ਼ਾਨਦਾਨੀ ਵਪਾਰੀ ਹਨ। ਉਨ੍ਹਾਂ ਕਿਹਾ ਕਿ ਨੋਟ ਗਿਣਨ ਵਾਲੀਆਂ ਮਸ਼ੀਨਾਂ ਵਪਾਰੀਆਂ ਕੋਲ ਅਕਸਰ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਸਬਜੀ ਮੰਡੀ ਵਿਚ ਹੀ 250 ਤੋਂ ਵੱਧ ਮਸ਼ੀਨਾ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਹ ਰਿਸ਼ਵਤ ਕੇਸ ਵਿੱਚੋਂ ਵੀ ਬਰੀ ਹੋਣਗੇ।