ਡੱਲੇਵਾਲ ਦੀ ਭੁੱਖ ਹੜਤਾਲ : ਪ੍ਰਤਾਪ ਬਾਜਵਾ ਦੀ ਮੁੱਖ ਮੰਤਰੀ ਮਾਨ ਨੂੰ ਸਲਾਹ, ਕਿਹਾ- ਸੱਦੀ ਜਾਵੇ ਸਰਬ ਪਾਰਟੀ ਮੀਟਿੰਗ

ਡੱਲੇਵਾਲ ਦੀ ਭੁੱਖ ਹੜਤਾਲ : ਪ੍ਰਤਾਪ ਬਾਜਵਾ ਦੀ ਮੁੱਖ ਮੰਤਰੀ ਮਾਨ ਨੂੰ ਸਲਾਹ, ਕਿਹਾ- ਸੱਦੀ ਜਾਵੇ ਸਰਬ ਪਾਰਟੀ ਮੀਟਿੰਗ

ਚੰਡੀਗੜ੍ਹ :ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ ਮਰਨ ਵਰਤ ਉੱਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਤੇ ਕਿਸਾਨੀ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਬ ਪਾਰਟੀ ਮੀਟਿੰਗ ਬਲਾਉਣੀ ਚਾਹੀਦੀ ਹੈ।ਬਾਜਵਾ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੋਲ ਡੱਲੇਵਾਲ ਦੀ ਸਿਹਤ ਦਾ ਹਾਲਚਾਲ ਪੁੱਛਣ ਲਈ ਵੀ ਸਮਾਂ ਨਹੀਂ ਹੈ। ਮੁੱਖ ਮੰਤਰੀ ਸੇਵਾਮੁਕਤ ਅਫ਼ਸਰਾਂ ਦੇ ਜ਼ਰੀਏ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਅਜਿਹਾ ਇਸ ਲਈ ਕਰ ਰਹੇ ਹਨ ਕਿ ਕਿਉਂਕਿ ਕੇਂਦਰ ਨੂੰ ਕਿਸਾਨ ਅੰਦੋਲਨ ਰਾਹਤ ਆ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਜ਼ਰੀਏ ਵੋਟਾਂ ਦਾ ਵਰਗੀਕਰਨ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਹੈ।ਬਾਜਵਾ ਨੇ ਸੋਮਵਾਰ ਨੂੰ ਸੂਬੇ ਦੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਵਿਚ ਕਾਂਗਰਸੀ ਉਮੀਦਵਾਰਾਂ ਦੇ ਧੱਕੇ ਨਾਲ ਕਾਗਜ਼ ਰੱਦ ਕਰਨ ਦਾ ਮੁੱਦਾ ਚੁੱਕਿਆ। ਬਾਜਵਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਸ਼ਹਿ ’ਤੇ ਪੁਲਿਸ ਨੇ ਸ਼ਰੇਆਮ ਗੁੰਡਾਗਰਦੀ ਕੀਤੀ ਹੈ। ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਖੋਹ ਕੇ ਪਾੜ੍ਹ ਦਿੱਤੇ ਗਏ। ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਨਿਗਮ ਚੋਣਾਂ ਵਿਚ ਅਜਿਹੇ ਹਾਲਾਤ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਝਾੜ ਪਾਈ ਸੀ, ਹੁਣ ਫਿਰ ਉਸੀ ਰਾਹ ’ਤੇ ਸਰਕਾਰ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕੌਸਲ ਚੋਣਾਂ ਕਰਵਾਉਣ ਦੀ ਜਰੂਰਤ ਨਹੀਂ ਸੀ, ਜੇਕਰ ਅਜਿਹਾ ਹੀ ਕਰਨਾ ਸੀ ਤਾਂ ਕੌਸਲਰ ਨਾਮਜ਼ਦ ਕਰ ਦੇਣੇ ਸਨ। ਬਾਜਵਾ ਨੇ ਦੋਸ਼ ਲਾਇਆ ਕਿ ਕਾਂਗਰਸ ਦੇ ਪਟਿਆਲਾ ਨਿਗਮ ਵਿਚ 27 ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਹਨ। ਇਸੀ ਤਰ੍ਹਾਂ ਸਨੌਰ, ਘਨੌਰ, ਦੇਵੀਗੜ੍ਹ ਵਿਖੇ ਧੱਕੇਨਾਲ ਸਰਬਸੰਮਤੀ ਕਰਵਾ ਦਿੱਤੀ ਗਈ ਹੈ।