ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕੌਸ਼ਲ ਚੌਧਰੀ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ; ਕਬੱਡੀ ਖਿਡਾਰੀ ਦੀ ਦਿਨ-ਦਿਹਾੜੇ ਕੀਤੀ ਸੀ ਹੱਤਿਆ
- ਪੰਜਾਬ
- 27 Jan,2025

ਚੰਡੀਗੜ੍ਹ : ਪੰਜਾਬ ਪੁਲਿਸ ਦੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਵੱਡੀ ਕਮਿਆਬੀ ਹਾਸਲ ਕਰਦਿਆਂ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਨਾਲ ਪੰਜਾਬ ਵਿੱਚ ਇੱਕ ਵੱਡੀ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਬਣਾਇਆ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਵਜੋਂ ਹੋਈ ਹੈ। ਇਹ ਦੋਸ਼ੀ ਪਿਛਲੇ ਤਿੰਨ ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਉਹ 2022 ਵਿੱਚ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਅਤੇ 2021 ਵਿੱਚ ਸੁਖਮੀਤ ਸਿੰਘ ਦੇ ਕਤਲ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਸਨ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਦੋਸ਼ੀ ਪਿਛਲੇ ਸਾਲ ਸਤੰਬਰ ਵਿੱਚ ਰਾਜਸਥਾਨ ਦੇ ਹਾਈਵੇਅ ਕਿੰਗ ਹੋਟਲ ਵਿੱਚ ਅੰਨ੍ਹੇਵਾਹ ਗੋਲ਼ੀਬਾਰੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਵੀ ਸ਼ਾਮਲ ਸਨ। ਪੁਲਿਸ ਵੱਲੋਂ ਕਾਰਵਾਈ ਦੌਰਾਨ ਛੇ ਆਧੁਨਿਕ ਹਥਿਆਰ ਅਤੇ 40 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਗ੍ਰਿਫ਼ਤਾਰੀ ਨਾਲ ਪੰਜਾਬ ਵਿੱਚ ਗੈਂਗਸਟਰ ਗਤੀਵਿਧੀਆਂ ਨੂੰ ਰੋਕਣ ਲਈ ਇੱਕ ਵੱਡਾ ਢੰਗ ਸਥਾਪਿਤ ਕੀਤਾ ਗਿਆ ਹੈ।
#PunjabPolice #CounterIntelligence #GangstersArrested #LawAndOrder #KabaddiPlayerMurder #AmritsarPolice #CrimeNews
Posted By:

Leave a Reply