Daily Suraj

ਪੰਜਾਬੀ

ਸਰਕਾਰੀ ਕਾਲਜ ਮੁਹਾਲੀ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਪ੍ਰੋਗਰਾਮ, ਗਣਤੰਤਰ ਦਿਵਸ ਦੀ ਤਿਆਰੀ ਲਈ ਸਕੂਲੀ ਬੱਚਿਆਂ ਵੱਲੋਂ ਕੀਤੀ ਜਾ ਰਹੀ ਰਿਹਰਸਲ

21 Jan, 2025 05:30 AM

ਐੱਸਏਐੱਸ ਨਗਰ : ਮੁਹਾਲੀ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੀ ਗਰਾਊਂਡ ’ਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀ ਤਿਆਰੀਆਂ ਲਈ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਅਤੇ ਰੰਗਾ-ਰੰਗ ਪ੍ਰੋਗਰਾਮਾਂ ਦੀ ਰਿਹਰਸਲ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਅਤੇ ਜੋਸ਼ ਭਰਪੂਰ ਸੱਭਿਆਚਾਰਕ ਗਤੀਵਿਧੀਆਂ ਅਤੇ ਰੰਗਾ-ਰੰਗ ਪ੍ਰੋਗਰਾਮਾਂ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਗਿੰਨੀ ਦੁੱਗਲ ਦੀ ਰਹਿਨੁਮਾਈ ਹੇਠ ਸਕੂਲੀ ਬੱਚਿਆਂ ਵੱਲੋਂ ਤਿਆਰੀਆਂ ਲਈ ਰਿਹਰਸਲਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਬੱਚਿਆਂ ’ਚ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਰਿਹਰਸਲ ਸਮੇਂ ਬੱਚਿਆਂ ਦੇ ਸਮਾਗਮ ਵਾਲੇ ਸਥਾਨ ਤੇ ਪਹੁੰਚਣ ਅਤੇ ਵਾਪਸੀ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਗਣਤੰਤਰ ਦਿਵਸ ਮੌਕੇ ਸਮਾਗਮ ਦੀ ਤਿਆਰੀ ਕਰ ਰਹੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾ ਰਹੀ ਹੈ। ਕਾਲਜ ਗਰਾਊਂਡ ਵਿਖੇ 24 ਜਨਵਰੀ 2025 ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਇਨ੍ਹਾਂ ਰਿਹਰਸਲਾਂ ਵਿੱਚ ਸ਼ਾਮਲ ਸਕੂਲਾਂ ’ਚ ਸਕੂਲ ਆਫ਼ ਐਮੀਨੈਂਸ ਫੇਜ਼-11, ਮੁਹਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3 ਬੀ 1, ਮੁਹਾਲੀ, ਸੰਤ ਈਸ਼ਰ ਸਿੰਘ ਪਬਲਿਕ ਸਕੂਲ ਮੁਹਾਲੀ, ਏਪੀਜੇ ਸਕੂਲ ਮੁੰਡੀ ਖਰੜ, ਲਾਰੈਂਸ ਪਬਲਿਕ ਸਕੂਲ ਮੁਹਾਲੀ, ਗਿਲਕੋ ਇੰਟਨੈਸ਼ਨਲ ਸਕੂਲ, ਖਰੜ, ਸਵਾਮੀ ਰਾਮ ਤੀਰਥ ਸਕੂਲ, ਬੀਐੱਸਐੱਚ ਆਰਿਆ ਸਕੂਲ, ਸੋਹਾਣਾ, ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼ 3ਬੀ1, ਮੁਹਾਲੀ, ਸ਼ਿਵਾਲਿਕ ਸਕੂਲ ਫੇਜ਼-6 ਮੁਹਾਲੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ, ਲਕਸ਼ਮੀ ਤਾਰਾ ਚੰਦ ਸਕੂਲ ਸਿਆਲਬਾ, ਸਰਕਾਰੀ ਕਾਲਜ ਫੇਜ਼-6 ਮੁਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਦੇ ਵਿਦਿਆਰਥੀ ਸ਼ਾਮਲ ਸਨ।

Posted By: Daily Suraj Bureau

Latest News